ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਅਬੋਹਰ ਪੁਲਿਸ ਨੇ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਕੇ ਨਾੜ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਨੋਡਲ ਅਫ਼ਸਰ ਗੁਰਬਿੰਦਰ ਸਿੰਘ ਵਲੋਂ ਭੇਜੀ ਗਈ ਰਿਪੋਰਟ ਅਨੁਸਾਰ ਕੁਲਦੀਪ ਸਿੰਘ, ਗੁਰਦੀਪ ਸਿੰਘ, ਅਜੀਤ ਸਿੰਘ ਅਤੇ ਹਰਦੀਪ ਸਿੰਘ ਵਾਸੀ ਧਰਾਂਗਵਾਲਾ ਨੇ ਨਾੜ ਨੂੰ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |