ਅਬੋਹਰ, 6 ਮਈ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਵਾਰਡ ਨੰਬਰ 25 ਤੋਂ ਰਵਿੰਦਰ ਕੁਮਾਰ ਤਿੱ੍ਰਖਾ, 'ਆਪ' ਕਾਰਜ-ਕਰਤਾ ਅਸ਼ੋਕ ਗਰਗ ਦੀ ਅਗਵਾਈ ਹੇਠ ਪਾਰਟੀ 'ਚ ਸ਼ਾਮਿਲ ਹੋ ਗਏ | ਹਲਕਾ ਇੰਚਾਰਜ ਅਰੁਣ ਨਾਰੰਗ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਖੇ ਪਾਰਟੀ ਦਾ ਸਿਰੋਪਾਓ ਪਹਿਨਾ ਕੇ ਸਵਾਗਤ ਕੀਤਾ | ਇਸ ਮੌਕੇ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਹੁਗਿਣਤੀ ਵਾਅਦੇ ਪੂਰੇ ਕੀਤੇ ਹਨ | ਸਿੱਖਿਆ ਦੇ ਖੇਤਰ ਵਿਚ ਕੀਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 'ਸਕੂਲ ਆਫ਼ ਐਮੀਨੈਂਸ' ਬਣਾ ਕੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ 'ਆਮ ਆਦਮੀ ਕਲੀਨਿਕ' ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲ ਰਹੀ ਹੈ | ਅਰੁਣ ਨਾਰੰਗ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ |