17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਵਲੋਂ ਵਿਧਵਾ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਵਲੋਂ ਚਲਾਏ ਜਾ ਰਹੇ ਮਾਸਿਕ ਰਾਸ਼ਨ ਵੰਡ ਪ੍ਰੋਜੈਕਟ ਤਹਿਤ ਮਈ ਮਹੀਨੇ ਦਾ ਰਾਸ਼ਨ ਵੰਡਣ ਦਾ ਕਾਰਜ ਸਥਾਨਕ ਸ੍ਰੀ ਸਾਧੂ ਆਸ਼ਰਮ ਮੰਦਰ ਵਿਖੇ ਸੰਪੰਨ ਹੋਇਆ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਬਿਨਾਂ ਕਿਸੇ ਪ੍ਰਚਾਰ ਦੇ ਲੋੜਵੰਦ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ | ਰਾਸ਼ਨ ਵੰਡ ਪ੍ਰੋਜੈਕਟ ਦੇ ਇੰਚਾਰਜ ਸੰਜੀਵ ਮੋਂਗਾ ਅਤੇ ਰੌਕਸੀ ਫੁਟੇਲਾ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਸੰਸਥਾ ਦੇ ਪ੍ਰਧਾਨ ਅਸ਼ਵਨੀ ਸਹਿਗਲ ਅਤੇ ਜਨਰਲ ਸਕੱਤਰ ਵਿਸ਼ਾਲ ਵਾਟਸ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਹੋਰ ਲੋੜਵੰਦ ਵਿਧਵਾ ਮਹਿਲਾ ਰਾਸ਼ਨ ਪ੍ਰਾਪਤ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੀ ਅਰਜ਼ੀ, ਘਰ ਦਾ ਪਤਾ ਅਤੇ ਮੋਬਾਈਲ ਨੰਬਰ ਲਿਖ ਕੇ ਸ੍ਰੀ ਸਾਧੂ ਆਸ਼ਰਮ ਵਿਚ ਲੱਗੇ ਡਰਾਪ ਬਾਕਸ 'ਚ ਪਾ ਸਕਦੀ ਹੈ | ਸੰਸਥਾ ਦੇ ਮੈਂਬਰ ਅਰਜ਼ੀਆਂ ਦੀ ਪੜਤਾਲ ਕਰਨ ਤੋਂ ਬਾਅਦ ਯੋਗ ਪਰਿਵਾਰਾਂ ਨੂੰ ਰਾਸ਼ਨ ਦੇਣਾ ਸ਼ੁਰੂ ਕਰ ਦੇਣਗੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਾਜ਼ਿਲਕਾ ਤੋਂ ਸੇਵਾਮੁਕਤ ਸੀਨੀਅਰ ਸਹਾਇਕ ਸ੍ਰੀ ਮੋਹਨ ਲਾਲ ਚੁੱਘ ਅਤੇ ਬਿਜਲੀ ਵਿਭਾਗ ਦੇ ਸੁਪਰਡੈਂਟ ਪੰਕਜ ਨਾਰੰਗ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਉਨ੍ਹਾਂ ਤੋਂ ਇਲਾਵਾ ਪ੍ਰਮੁੱਖ ਸਮਾਜ ਸੇਵੀ ਨਰੇਸ਼ ਮਿੱਤਲ ਅਤੇ ਸਰਕਾਰੀ ਸਕੂਲ ਲਾਧੂਕਾ ਦੇ ਪਿ੍ੰਸੀਪਲ ਰਾਜਿੰਦਰ ਵਿਖੋਨਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਸਮਾਗਮ ਵਿਚ ਸੰਸਥਾ ਦੇ ਸਰਪ੍ਰਸਤ ਰਾਜੇਸ਼ ਠਕਰਾਲ ਸਮੇਤ ਸਮੂਹ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਨ.ਐਲ.ਕੈਜ਼ੂਅਲ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਗਾਂਧੀ ਨਗਰ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ
Ad Position 24