17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੀ.ਐਸ.ਐਨ.ਐਲ.ਕੈਜ਼ੂਅਲ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਬੀ.ਐਸ.ਐਨ.ਐਲ.ਕੈਜ਼ੂਅਲ ਅਤੇ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇੱਕ ਅਹਿਮ ਮੀਟਿੰਗ ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਕੋਟਕਪੂਰਾ, ਸ੍ਰੀ ਮੁਕਤਸਰ ਸਾਹਿਬ ਅਤੇ ਅਬੋਹਰ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਫ਼ਿਰੋਜ਼ਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਘੱਟੋ-ਘੱਟ ਉਜ਼ਰਤਾਂ ਵਿਚ ਕੀਤੇ ਗਏ ਵਾਧੇ ਨੂੰ ਠੇਕੇਦਾਰਾਂ ਵਲੋਂ ਲਾਗੂ ਨਹੀਂ ਕੀਤਾ ਜਾ ਰਿਹਾ | ਵਰਕਰਾਂ ਨੇ ਰੋਸ ਪ੍ਰਗਟਾਇਆ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਵਿਭਾਗ ਅਤੇ ਠੇਕੇਦਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ | ਯੂਨੀਅਨ ਆਗੂਆਂ ਨੇ ਕਿਹਾ ਕਿ ਤੈਅ ਸਮੇਂ ਅਨੁਸਾਰ ਬਣਦੀ ਪੂਰੀ ਤਨਖ਼ਾਹ ਦਿੱਤੀ ਜਾਵੇ, ਈ.ਪੀ.ਐਫ.ਦੀ ਸਹੂਲਤ ਯਕੀਨੀ ਬਣਾਈ ਜਾਵੇ, ਈ.ਐਸ.ਆਈ.ਦਾ ਲਾਭ ਦਿੱਤਾ ਜਾਵੇ, ਸਾਰੇ ਵਰਕਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸਮੂਹ ਵਰਕਰ ਜੀ.ਐਮ.ਟੀ. ਦਫ਼ਤਰ ਫ਼ਿਰੋਜ਼ਪੁਰ ਅਤੇ ਬੀ.ਐਸ.ਐਨ.ਐਲ.ਦਫ਼ਤਰ ਦੇ ਗੇਟ ਅੱਗੇ ਵਿਸ਼ਾਲ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਵਿਭਾਗ ਅਤੇ ਠੇਕੇਦਾਰਾਂ ਦੀ ਹੋਵੇਗੀ | ਇਸ ਮੌਕੇ ਨਾਹਰ ਸਿੰਘ, ਪਵਨ ਕੁਮਾਰ, ਜਗਦੀਸ਼ ਕੁਮਾਰ, ਸੰਜੀਵ ਕੁਮਾਰ, ਜਸਵੀਰ ਸਿੰਘ, ਸਤਨਾਮ ਚੰਦ, ਚਰਨਜੀਤ, ਜਸਪਾਲ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਧਰਮਵੀਰ ਨੇ ਕਿੱਕ ਬਾਕਸਿੰਗ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਵਲੋਂ ਵਿਧਵਾ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ
Ad Position 24