17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੁਹਿੰਮ ਦੌਰਾਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 8 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਹਰ ਸਕੂਲੀ ਬੱਸ ਦਾ ਪੀਲੇ ਰੰਗ ਦਾ ਹੋਣਾ, ਉਸ 'ਤੇ 'ਸਕੂਲ ਬੱਸ' ਲਿਖਿਆ ਹੋਣਾ, ਸੀ.ਸੀ.ਟੀ.ਵੀ.ਕੈਮਰੇ, ਫ਼ਸਟ-ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਦਾ ਹੋਣਾ ਲਾਜ਼ਮੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਬੱਸ ਡਰਾਈਵਰ ਕੋਲ ਘੱਟੋ-ਘੱਟ 5 ਸਾਲ ਦਾ ਤਜਰਬਾ, ਮਿਆਦ ਵਾਲਾ ਲਾਇਸੰਸ ਅਤੇ ਪੁਲਿਸ ਵੈਰੀਫਿਕੇਸ਼ਨ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ, ਲੜਕੀਆਂ ਵਾਲੀ ਬੱਸ ਵਿਚ ਮਹਿਲਾ ਅਟੈਂਡੈਂਟ ਦਾ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ | ਚੈਕਿੰਗ ਦੌਰਾਨ ਟਰੈਫ਼ਿਕ ਇੰਚਾਰਜ ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ | ਵਾਹਨਾਂ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈੱਸ ਅਤੇ ਡੋਪ ਟੈੱਸਟ ਵੀ ਸਿਵਲ ਸਰਜਨ ਵਲੋਂ ਕੀਤਾ ਜਾਵੇਗਾ | ਇਸ ਮੌਕੇ ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਪ੍ਰਾਚੀਨ ਗਊਸ਼ਾਲਾ ਬਣੀ ਬੇਸਹਾਰਾ ਤੇ ਬਿਮਾਰ ਗਊਵੰਸ਼ ਲਈ ਵਰਦਾਨ
Ad Position 24