24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 08-05-2026
ਅਬੋਹਰ, 7 ਮਈ (ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਰੋਡ ਰੇਲਵੇ ਫਾਟਕ ਨੇੜੇ ਬੀਤੀ ਦੇਰ ਰਾਤ ਇਕ ਅਣਪਛਾਤੇ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ | ਜੀ.ਆਰ.ਪੀ.ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮਿ੍ਤਕ ਦੀ ਦੇਹ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ | ਜੀ.ਆਰ.ਪੀ. ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੀਤੋ ਰੋਡ ਫਾਟਕ ਤੋਂ ਕਰੀਬ 100 ਮੀਟਰ ਦੀ ਦੂਰੀ 'ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ | ਪੁਲਿਸ ਮੁਤਾਬਿਕ ਨੌਜਵਾਨ ਦੀ ਮੌਤ ਟਰੇਨ ਦੀ ਟੱਕਰ ਨਾਲ ਹੋਈ ਜਾਪਦੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਮਿ੍ਤਕ ਦੀ ਸਾਈਕਲ ਘਟਨਾ ਸਥਾਨ ਤੋਂ ਕੁੱਝ ਦੂਰੀ 'ਤੇ ਸੂਰਜ ਨਗਰੀ ਨੂੰ ਜਾਣ ਵਾਲੇ ਰਸਤੇ 'ਤੇ ਖੜ੍ਹੀ ਮਿਲੀ ਹੈ | ਸੂਚਨਾ ਮਿਲਦੇ ਹੀ ਇੰਸਪੈਕਟਰ ਸਤੀਸ਼ ਕੁਮਾਰ ਅਤੇ ਅਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਅਨੁਸਾਰ ਮਿ੍ਤਕ ਦੀ ਉਮਰ ਕਰੀਬ 30 ਤੋਂ 35 ਸਾਲ ਦੇ ਵਿਚਕਾਰ ਹੈ | ਉਸ ਨੇ ਅਸਮਾਨੀ ਨੀਲੇ ਰੰਗ ਦੀ ਟੀ-ਸ਼ਰਟ ਅਤੇ ਚੈੱਕਦਾਰ ਕੈਪਰੀ ਪਹਿਨੀ ਹੋਈ ਹੈ | ਮਿ੍ਤਕ ਦੇ ਇੱਕ ਹੱਥ 'ਤੇ ਵੀ.ਕੇ.ਲਿਖਿਆ ਹੋਇਆ ਹੈ ਅਤੇ ਲਵ ਦਾ ਟੈਟੂ ਵੀ ਬਣਿਆ ਹੋਇਆ ਹੈ | ਪੁਲਿਸ ਵਲੋਂ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ, ਪਰ ਅਜੇ ਤੱਕ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਘਾਹ ਮੰਡੀ ਅੰਦਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਅੰਦਰ ਭਾਰੀ ਵਿਵਾਦ ਅਗਲੀ ਖ਼ਬਰ ਸਰਕਾਰੀ ਹਸਪਤਾਲ 'ਚ ਇਲਾਜ ਕਰਵਾਉਣ ਆਏ ਮਰੀਜ਼ ਦੀ ਜੇਬ ਕੱਟੀ
Ad Position 24