24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਸ਼ੇ ਦੀ ਹਾਲਤ 'ਚ ਘੁੰਮਦਾ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਸਰਦਾਰਪੁਰਾ ਦੇ ਰਕਬਾ ਵਿਚ ਮੌਜੂਦ ਸੀ ਤਾਂ ਇਕ ਵਿਅਕਤੀ ਝੂਲਦਾ ਹੋਇਆ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਹਾਦਰ ਖੇੜਾ ਦੱਸਿਆ | ਜਿਸ ਦਾ ਡੋਪ ਟੈੱਸਟ ਕਰਵਾਉਣ 'ਤੇ ਰਿਪੋਰਟ ਪਾਜੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24