24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਪਲੇਸਮੈਂਟ ਡਰਾਈਵ

Ad Position 21
No active advertisement
ਅਜੀਤ ਡੈਸਕ 08-05-2026
ਅਬੋਹਰ, 7 ਮਈ (ਵਿਵੇਕ ਹੂੜੀਆ)-ਸਥਾਨਕ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ 'ਪਲੇਸਮੈਂਟ ਡਰਾਈਵ' ਦਾ ਆਯੋਜਨ ਕੀਤਾ ਗਿਆ | ਇਹ ਪ੍ਰੋਗਰਾਮ 'ਖ਼ੁਸ਼ੀ ਹੈਲਥ ਕੇਅਰ ਨਰਸਿੰਗ ਸਰਵਿਸਿਜ਼' ਵਲੋਂ ਕਰਵਾਇਆ ਗਿਆ, ਜਿਸ ਦਾ ਉਦੇਸ਼ ਨਰਸਿੰਗ ਅਤੇ ਸਕਿੱਲ ਡਿਵੈਲਪਮੈਂਟ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਬਿਹਤਰੀਨ ਮੌਕੇ ਪ੍ਰਦਾਨ ਕਰਨਾ ਸੀ | ਸ੍ਰੀਮਤੀ ਤਨੂੰ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਗਿਆ | ਇਸ ਪਲੇਸਮੈਂਟ ਡਰਾਈਵ ਵਿਚ ਡਿਪਲੋਮਾ ਈਨ ਨਰਸਿੰਗ ਅਸਿਸਟੈਂਟ ਅਤੇ ਜਨਰਲ ਡਿਊਟੀ ਅਸਿਸਟੈਂਟ ਕੋਰਸ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ | ਕੰਪਨੀ ਦੇ ਨੁਮਾਇੰਦਿਆਂ ਵਲੋਂ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰ ਦਾ ਮੁਲਾਂਕਣ ਕੀਤਾ ਗਿਆ | ਰਮਣੀਕ ਮਿੱਢਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਸਮਰਪਣ ਅਤੇ ਸੇਵਾ ਭਾਵਨਾ ਦੀ ਮਹੱਤਤਾ ਬਾਰੇ ਦੱਸਿਆ | ਸੰਸਥਾ ਦੀ ਚੇਅਰਪਰਸਨ ਡਾ.ਸ਼ਕੁੰਤਲਾ ਮਿੱਢਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਅਤੇ ਰੁਜ਼ਗਾਰ ਦਿਵਾਉਣ ਲਈ ਵਚਨਬੱਧ ਹੈ | ਇਸ ਮੌਕੇ ਕਈ ਹੋਣਹਾਰ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ | ਸਮਾਗਮ ਦੌਰਾਨ ਡਾ.ਰਾਜਵੀਰ ਕੌਰ ਪਿ੍ੰਸੀਪਲ, ਪਿ੍ਅੰਕਾ ਜੁਨੇਜਾ, ਰਜਨੀ ਬਾਲਾ, ਸਿਮਰਨ ਰਾਣੀ, ਸ਼ਰੂਤੀ, ਆਰੂਸ਼ੀ ਅਤੇ ਦੀਪਕ ਸ਼ਰਮਾ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਆਸਟੇ੍ਰਲੀਆ ਦੇ ਮਲਡੂਰਾ 'ਚ ਬੂਟਾ ਸਿੰਘ ਵਿਰਕ ਨੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਆ
Ad Position 24