08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਣਕ ਦਾ ਨਾੜ ਸਾੜਨ ਵਾਲੇ 26 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਕਰਨ ਚੁਚਰਾ)-ਥਾਣਾ ਵੈਰੋਕੇ, ਅਮੀਰ ਖ਼ਾਸ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕਣਕ ਦਾ ਨਾੜ ਸਾੜਨ ਦੇ ਦੋਸ਼ 'ਚ 26 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਗੈਵਿਸ਼ ਕਪੂਰ ਨੇ ਦੱਸਿਆ ਕਿ ਨੋਡਲ ਅਫ਼ਸਰ ਦੀ ਰਿਪੋਰਟ ਅਨੁਸਾਰ ਪੁਲਿਸ ਨੇ ਗੁਰਤੇਜ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਚੱਕ ਸੜੀਆਂ ਨੇ ਕਣਕ ਦਾ ਨਾੜ ਸਾੜਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਹਿਰੀ ਪਟਵਾਰੀ ਦੀ ਰਿਪੋਰਟ 'ਤੇ ਕਿ੍ਸ਼ਨ ਸਿੰਘ ਪੁੱਤਰ ਬਚਨ ਸਿੰਘ, ਸਤਪਾਲ ਸਿੰਘ ਪੁੱਤਰ ਬਚਨ ਸਿੰਘ ਅਤੇ ਫੁੰਮਣ ਸਿੰਘ ਪੁੱਤਰ ਸੁਰਜਣ ਸਿੰਘ ਵਾਸੀ ਚੱਕ ਬਲੋਚਾ ਵਿਰੁੱਧ ਕਾਰਵਾਈ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਗੁਰਬਚਨ ਸਿੰਘ ਪੁੱਤਰ ਸੁਰਜੀਤ ਕੌਰ, ਜੋਗਿੰਦਰ ਸਿੰਘ ਪੁੱਤਰ ਸੁਰਜੀਤ ਕੌਰ, ਪ੍ਰੀਤਮ ਸਿੰਘ ਪੁੱਤਰ ਸੁਰਜੀਤ ਕੌਰ, ਬਲਵਿੰਦਰ ਸਿੰਘ ਪੁੱਤਰ ਸੁਰਜੀਤ ਕੌਰ ਅਤੇ ਮਲਕੀਤ ਸਿੰਘ ਪੁੱਤਰ ਸੁਰਜੀਤ ਕੌਰ ਵਾਸੀ ਚੱਕ ਬਲੋਚਾ ਨੇ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਜਗਨ ਨਾਥ ਅਤੇ ਨੀਲਮ ਰਾਣੀ ਪਤਨੀ ਅਸ਼ੋਕ ਕੁਮਾਰ ਵਾਸੀਆਨ ਰੂੰਮ ਵਾਲਾ ਨੇ ਪ੍ਰਦੂਸ਼ਣ ਰੋਕਥਾਮ ਨਿਯਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰਨ ਸਿੰਘ ਨੇ ਦੱਸਿਆ ਕਿ ਜੰਗੀਰ ਸਿੰਘ ਪੁੱਤਰ ਇੰਦਰ ਸਿੰਘ , ਗੁਰਬਚਨ ਸਿੰਘ ਪੁੱਤਰ ਇੰਦਰ ਸਿੰਘ ਅਤੇ ਕੇਹਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਨੇ ਡੀ.ਸੀ. ਦੇ ਹੁਕਮਾਂ ਦੇ ਉਲਟ ਅੱਗ ਲਗਾਈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਹੰਸ ਰਾਜ ਅਤੇ ਰਮੇਸ਼ ਚੰਦ ਪੁੱਤਰਾਨ ਹਰੀ ਚੰਦ ਵਾਸੀ ਅਮੀਰ ਖ਼ਾਸ ਨੇ ਖੇਤਾਂ ਵਿਚ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਮਲਕੀਤ ਸਿੰਘ ਅਤੇ ਸੁਰਜੀਤ ਸਿੰਘ ਪੁੱਤਰਾਨ ਮੁਖ਼ਤਿਆਰ ਸਿੰਘ ਵਾਸੀ ਪੀਰੇ ਕੇ ਨੇ ਪਾਬੰਦੀ ਦੇ ਬਾਵਜੂਦ ਅੱਗ ਲਗਾਈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ ਅਤੇ ਜਸਕਰਨ ਸਿੰਘ ਪੁੱਤਰਾਨ ਗੁਰਦੇਵ ਸਿੰਘ ਵਾਸੀ ਚੱਕ ਸੈਦੇ ਕੇ ਨੇ ਨਿਯਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਹਰਬਿੰਦਰ ਸਿੰਘ ਵਾਸੀ ਘਾਂਗਾ ਕਲਾਂ ਨੇ ਆਪਣੇ ਖੇਤ ਵਿਚ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਮੰਗਤ ਸਿੰਘ ਪੁੱਤਰ ਮਾਘ ਸਿੰਘ ਵਾਸੀ ਢੰਡੀ ਖ਼ੁਰਦ ਨੇ ਸਰਕਾਰੀ ਹੁਕਮਾਂ ਦੇ ਉਲਟ ਜਾ ਕੇ ਖੇਤ ਵਿਚ ਅੱਗ ਲਗਾਈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਅਜੀਤ ਸਿੰਘ ਪੁੱਤਰ ਉੱਤਮ ਸਿੰਘ ਵਾਸੀ ਘੁਬਾਇਆ ਨੇ ਪਾਬੰਦੀ ਦੇ ਬਾਵਜੂਦ ਆਪਣੇ ਖੇਤ ਵਿਚ ਅੱਗ ਲਗਾਈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚੱਕ ਖੀਵਾ ਨੇ ਖੇਤ ਵਿਚ ਅੱਗ ਲਗਾ ਕੇ ਹੁਕਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਅਤੇ ਦਿਲਾਵਰ ਸਿੰਘ ਵਾਸੀਆਨ ਲੱਧੂ ਵਾਲਾ ਹਿਠਾੜ ਨੇ ਡੀ.ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਚੇਤਾਵ...
Ad Position 24