07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਫ਼ਾਜ਼ਿਲਕਾ ਦੇ ਨਵੇਂ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਸੰਭਾਲਿਆ ਅਹੁਦਾ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਸ. ਰ.)-ਫ਼ਾਜ਼ਿਲਕਾ ਦੇ ਨਵੇਂ ਨਿਯੁਕਤ ਹੋਏ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਉਨ੍ਹਾਂ ਨੇ ਪੁਲਿਸਿੰਗ ਦੀਆਂ ਪ੍ਰਾਥਮਿਕਤਾਵਾਂ, ਨਸ਼ਾ ਵਿਰੋਧੀ ਮੁਹਿੰਮ, ਸਰਹੱਦੀ ਸੁਰੱਖਿਆ ਅਤੇ ਸ਼ਹਿਰ ਦੀ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਐੱਸ.ਐੱਸ.ਪੀ. ਨੇ ਕਿਹਾ ਕਿ ਸਾਡਾ ਮੁੱਖ ਟੀਚਾ ਲੋਕਾਂ ਨੂੰ ਇੱਕ ਵਧੀਆ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਹੈ | ਡੀ.ਜੀ.ਪੀ. ਪੰਜਾਬ ਅਤੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਤੇ ਜਨਤਾ ਵਿਚਾਲੇ ਸਿੱਧਾ ਸੰਵਾਦ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਹੀ ਨਿਆਂ ਮਿਲ ਸਕੇ | ਫ਼ਾਜ਼ਿਲਕਾ ਦੇ ਸਰਹੱਦੀ ਜ਼ਿਲ੍ਹਾ ਹੋਣ 'ਤੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੀਮਾ ਕਾਰਨ ਇੱਥੋਂ ਦੀਆਂ ਚੁਨੌਤੀਆਂ ਵੱਖਰੀਆਂ ਹਨ | ਉਨ੍ਹਾਂ ਦੱਸਿਆ ਕਿ ਬੀ.ਐੱਸ.ਐਫ. ਦੇ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਪੰਜਾਬ ਪੁਲਿਸ ਤੇ ਬੀ.ਐੱਸ.ਐਫ. ਵਿਚਾਲੇ ਬਿਹਤਰੀਨ ਤਾਲਮੇਲ ਰਾਹੀਂ ਸਰਹੱਦ ਪਾਰੋਂ ਹੋਣ ਵਾਲੀਆਂ ਸ਼ਰਾਰਤਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ | ਨਸ਼ੇ ਦੀ ਸਮੱਸਿਆ 'ਤੇ ਬੋਲਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ | ਇਸ ਦੇ ਨਾਲ ਹੀ ਉਨ੍ਹਾਂ ਇੱਕ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਉਹ ਮੁੱਖ ਧਾਰਾ ਵਿਚ ਪਰਤ ਸਕਣ | ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਅਧਿਕਾਰੀ ਪੀੜਤਾਂ ਨਾਲ ਖੜ੍ਹਦੇ ਹਨ, ਤਾਂ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਦਾ ਹੈ | ਖ਼ੁਦ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਰਹੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਨਾਲ ਮੀਟਿੰਗਾਂ ਕਰਕੇ ਬੱਚਿਆਂ ਨੂੰ ਹਾਕੀ ਅਤੇ ਹੋਰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਹੋਣਹਾਰ ਖਿਡਾਰੀਆਂ ਨੂੰ ਬਣਦਾ ਮੰਚ ਮੁਹੱਈਆ ਕਰਵਾਇਆ ਜਾਵੇਗਾ | ਸ਼ਹਿਰ ਦੀ ਟਰੈਫ਼ਿਕ ਸਮੱਸਿਆ 'ਤੇ ਉਨ੍ਹਾਂ ਦੁਕਾਨਦਾਰਾਂ ਅਤੇ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ | ਉਨ੍ਹਾਂ ਨਾਜਾਇਜ਼ ਕਬਜ਼ਿਆਂ ਅਤੇ ਗ਼ਲਤ ਪਾਰਕਿੰਗ ਵਿਰੁੱਧ ਸਖ਼ਤੀ ਦੇ ਸੰਕੇਤ ਦਿੱਤੇ ਅਤੇ 'ਸੜਕ ਸੁਰੱਖਿਆ ਫੋਰਸ' ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਘੇਵਾਲਾ ਦੇ ਨਿਰਮਲ ਸਿੰਘ ਬਰਾੜ ਨੂੰ ਨਿਕਲਿਆ 1 ਲੱਖ ਰੁਪਏ ਦਾ ਇਨਾਮ ਅਗਲੀ ਖ਼ਬਰ ਆਪਰੇਸ਼ਨ ਸੰਧੂਰ ਨੇ ਜੰਗ ਦੀ ਪਰਿਭਾਸ਼ਾ ਬਦਲ ਕੇ ਰੱਖ ਦਿੱਤੀ-ਅਸ਼ਵਨੀ ਫੁਟੇਲਾ
Ad Position 24