06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਹਤ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਸਮੂਹ ਅਕਾਊਾਟੈਂਟਾਂ, ਬੀ.ਐੱਸ.ਏ., ਆਈ.ਏ ਅਤੇ ਕੰਪਿਊਟਰ ਆਪੇ੍ਰਟਰਾਂ ਦੀ ਮਾਸਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੌਰਾਨ ਸਿਹਤ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਲੋਕ-ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ 'ਤੇ ਵਿਸਤਰਿਤ ਚਰਚਾ ਕੀਤੀ ਗਈ ਅਤੇ ਬਲਾਕ ਪੱਧਰ 'ਤੇ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ | ਇਸ ਤੋਂ ਇਲਾਵਾ, ਵੱਖ-ਵੱਖ ਪ੍ਰੋਗਰਾਮਾਂ ਦੇ ਡਾਟਾ ਅਪਡੇਸ਼ਨ, ਰਿਪੋਰਟਿੰਗ ਅਤੇ ਵਿੱਤੀ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਮੀਟਿੰਗ ਦੌਰਾਨ ਖ਼ਾਸ ਤੌਰ 'ਤੇ ਉਨ੍ਹਾਂ ਕੰਮਾਂ 'ਤੇ ਜ਼ੋਰ ਦਿੱਤਾ ਗਿਆ ਜਿਨ੍ਹਾਂ ਦੀ ਕਾਰਗੁਜ਼ਾਰੀ ਘੱਟ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ | ਇਸ ਮੌਕੇ ਡਾ.ਕਵਿਤਾ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਦਾ ਲਾਭ ਆਮ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਜ਼ਿਲ੍ਹਾ ਅਕਾਊਾਟ ਅਫ਼ਸਰ ਰਾਜਿੰਦਰ ਭੂਸ਼ਨ, ਜ਼ਿਲ੍ਹਾ ਅਕਾਊਾਟੈਂਟ ਜਸਪਿੰਦਰ ਕੌਰ, ਮੈਡਮ ਪੂਜਾ ਅਤੇ ਮਾਸ ਮੀਡੀਆ ਸ਼ਾਖਾ ਤੋਂ ਵਿਨੋਦ ਕੁਮਾਰ ਅਤੇ ਸੁਖਦੇਵ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਸ਼ਹਿਰ 'ਚ ਇੰਟਰਲਾਕਿੰਗ ਗਲੀ 'ਤੇ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ
Ad Position 24