13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਅÏਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ

Ad Position 21
No active advertisement
ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ' ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਅÏਰਤਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਨ੍ਹਾਂ ਕੈਂਪਾਂ ਦੌਰਾਨ ਅÏਰਤਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਮੁਫ਼ਤ ਵੰਡੀਆਂ ਗਈਆਂ | ਐੱਸ.ਐਮ.ਓ.ਡਾ.ਉਪਿੰਦਰ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਗਰਭਵਤੀ ਅÏਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਪੇਚੀਦਗੀਆਂ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਰਾਹੀਂ ਪਿੰਡਾਂ ਦੀਆਂ ਗਰਭਵਤੀ ਅÏਰਤਾਂ ਨੂੰ ਇਨ੍ਹਾਂ ਕੇਂਦਰਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ | ਡਾ.ਉਪਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਗਰਭਵਤੀ ਅÏਰਤਾਂ ਦੀ ਰਜਿਸਟਰੇਸ਼ਨ ਸ਼ੁਰੂਆਤੀ ਦੌਰ ਵਿਚ ਹੀ ਕੀਤੀ ਜਾਂਦੀ ਹੈ ਅਤੇ ਪੂਰੇ ਨੌਂ ਮਹੀਨਿਆਂ ਦੌਰਾਨ ਘੱਟੋ-ਘੱਟ ਚਾਰ ਮੈਡੀਕਲ ਚੈੱਕਅਪ ਯਕੀਨੀ ਬਣਾਏ ਜਾਂਦੇ ਹਨ | ਅÏਰਤਾਂ ਨੂੰ ਸੰਤੁਲਿਤ ਖ਼ੁਰਾਕ ਲੈਣ ਅਤੇ ਹਸਪਤਾਲ ਵਿਚ ਹੀ ਜਣੇਪਾ ਕਰਵਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਵੱਖ-ਵੱਖ ਕਰਮਚਾਰੀ, ਏ.ਐਨ.ਐਮਜ਼ ਅਤੇ ਆਸ਼ਾ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ ਕ੍ਰਾਂਤੀਕਾਰੀ ਵਲੋਂ 12 ਨੂੰ ਕੋਆਪ੍ਰੇਟਿਵ ਬੈਂਕਾਂ ਅੱਗੇ ਦਿੱਤੇ ਜਾਣਗੇ ਧਰਨੇ-ਮਰੂੜ੍ਹ ਅਗਲੀ ਖ਼ਬਰ ਕੈਨੇਡਾ ਵਿਚ ਗੋਲੀਆਂ ਦਾ ਸ਼ਿਕਾਰ ਹੋਏ ਪਿੰਡ ਮਲਸੀਆਂ ਕਲਾਂ ਦੇ ਨੌਜਵਾਨ ਦੀ ਮਿ੍ਤਕ ਦੇਹ ਪਿੰਡ ਪਹੁੰਚੀ
Ad Position 24