ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆ ਸਰਵਰ ਪੁਲਿਸ ਨੇ ਇਕ ਲੜਕੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਵਨ ਸਿੰਘ ਪੁੱਤਰ ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਢਾਣੀ ਕਰਨੈਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਹਰਮਨਜੀਤ ਕੌਰ, ਅਜੇ ਸਿੰਘ ਪੁੱਤਰ ਹਰਬਖ਼ਸ਼ ਸਿੰਘ ਵਾਸੀ ਢਾਣੀ ਕਰਨੈਲ ਨਾਲ ਰਹਿੰਦੀ ਸੀ, ਜਿੱਥੇ ਪਰਮਜੀਤ ਕੌਰ, ਸੀਮਾ ਰਾਣੀ ਅਤੇ ਜੱਗਾ ਸਿੰਘ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |