14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-05-2026
ਜਲਾਲਾਬਾਦ, 9 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸੁਭਾਸ਼ ਕੁਮਾਰ ਅਤੇ ਅਗਮ ਸਿੰਘ ਪੁੱਤਰਾਨ ਸੰਦੇਸ਼ ਕੁਮਾਰ ਵਾਸੀਆਨ ਚੱਕ ਪੰਨੀ ਵਾਲਾ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡੀ.ਸੀ.ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਜਤਿੰਦਰਪਾਲ ਪੁੱਤਰ ਹਰਮੀਤ ਸਿੰਘ ਅਤੇ ਅਰਜਿੰਦਰ ਕੁਮਾਰ ਪੁੱਤਰ ਹਰਮੀਤ ਸਿੰਘ ਵਾਸੀ ਚੱਕ ਪੰਨੀ ਵਾਲਾ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਸੀ | ਜਾਂਚ ਅਧਿਕਾਰੀ ਪ੍ਰਦੀਪ ਕੌਰ ਨੇ ਦੱਸਿਆ ਕਿ ਗੁਰਮੇਜ ਸਿੰਘ ਲਾਈਨਮੈਨ ਦੀ ਇਤਲਾਹ ਅਨੁਸਾਰ ਜੋਗਿੰਦਰ ਸਿੰਘ ਪੁੱਤਰ ਨਰੈਨ ਸਿੰਘ ਅਤੇ ਕੁੰਦਨ ਸਿੰਘ ਪੁੱਤਰ ਨਰੈਨ ਸਿੰਘ ਵਾਸੀ ਸੁਖੇਰਾ ਬੋਦਲਾ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਪ੍ਰਦੀਪ ਕੌਰ ਨੇ ਦੱਸਿਆ ਕਿ ਨਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਸੰਤੋ ਬਾਈ ਵਾਸੀਆਨ ਮੋਕਮ ਅਰਾਈਆ ਨੇ ਆਪਣੇ ਖੇਤ ਵਿਚ ਰਹਿੰਦ-ਖੂੰਹਦ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਮਧੂ ਬਾਲਾ ਪਤਨੀ ਨਰਿੰਦਰ ਸਿੰਘ ਵਾਸੀ ਮੋਕਮ ਅਰਾਈਆ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਚੰਦਨ ਅਹੂਜਾ ਪੁੱਤਰ ਦਰਸ਼ਨ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਬਰਕਤ ਰਾਮ ਵਾਸੀਆਨ ਲੱਧੂ ਵਾਲਾ ਹਿਠਾੜ ਨੇ ਆਪਣੇ ਖੇਤ ਵਿਚ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਜੀਤ ਸਿੰਘ ਵਾਸੀ ਸੁਖੇਰਾ ਬੋਦਲਾ ਨੇ ਸਰਕਾਰੀ ਹੁਕਮਾਂ ਦੇ ਉਲਟ ਖੇਤ ਵਿਚ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਚੱਕ ਖੀਵਾ ਨੇ ਆਪਣੇ ਖੇਤ ਵਿਚ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਾਂ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ 'ਚ ਐੱਮ.ਐੱਡ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ
Ad Position 24