ਜਲਾਲਾਬਾਦ, 9 ਮਈ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪਿੰਡ ਚੱਕ ਪੰਨੀ ਵਾਲਾ (ਭੋਡੀਪੁਰ) ਅਤੇ ਚੱਕ ਸੋਹਣਾ ਸਾਂਦੜ (ਸਿੱਧੂ ਵਾਲਾ) ਵਿਖੇ ਸ਼ਰਧਾਲੂਆਂ ਲਈ 49ਵੀਂ ਅਤੇ 50ਵੀਂ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਵੱਡਾ ਤੋਹਫ਼ਾ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਵੀ ਕੀਤਾ ਗਿਆ |