14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਿੰਡ ਪੰਜਾਵਾ ਦੀ ਪਾਣੀ ਵਾਲੀ ਡਿੱਗੀ ਵਿਚ ਵੱਡੀ ਗਿਣਤੀ 'ਚ ਮੱਛੀਆਂ ਮਰੀਆਂ ਮਿਲੀਆਂ

Ad Position 21
No active advertisement
ਅਜੀਤ ਡੈਸਕ 10-05-2026
ਅਬੋਹਰ, 9 ਮਈ (ਵਿਵੇਕ ਹੂੜੀਆ)-ਪਿੰਡ ਪੰਜਾਵਾ ਵਿਖੇ ਪੀਣ ਵਾਲੇ ਪਾਣੀ ਦੀ ਡਿੱਗੀ ਵਿਚ ਅਚਾਨਕ ਵੱਡੀ ਗਿਣਤੀ ਵਿਚ ਮੱਛੀਆਂ ਮਰੀਆਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿਚ ਡਰ ਅਤੇ ਰੋਸ ਦਾ ਮਾਹੌਲ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਪਾਣੀ ਪਿੰਡ ਵਿਚ ਸਪਲਾਈ ਹੋ ਜਾਂਦਾ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ | ਜਾਣਕਾਰੀ ਅਨੁਸਾਰ ਪਿੰਡ ਪੰਜਾਵਾ ਦੇ ਬਾਹਰਲੇ ਹਿੱਸੇ ਵਿਚੋਂ ਗੁਜ਼ਰਦੀ ਦੌਲਤਪੁਰਾ ਕੈਨਾਲ ਦੇ ਨਾਲ ਬਣੀ ਪਾਣੀ ਦੀ ਡਿੱਗੀ ਵਿਚ ਪਿੰਡ ਵਾਸੀਆਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਮੱਛੀਆਂ ਮਰੀਆਂ ਹੋਈਆਂ ਦੇਖੀਆਂ | ਡਿੱਗੀ ਵਿਚੋਂ ਭਾਰੀ ਬਦਬੂ ਆ ਰਹੀ ਸੀ | ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਨਹਿਰਾਂ ਵਿਚ ਪਿੱਛੋਂ ਹੀ ਪ੍ਰਦੂਸ਼ਿਤ ਅਤੇ ਜ਼ਹਿਰੀਲਾ ਪਾਣੀ ਆ ਰਿਹਾ ਹੈ, ਜਿਸ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਬੋਹਰ ਦੇ ਐੱਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿਚ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੱਛੀਆਂ ਦੇ ਮਰਨ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ | ਐੱਸ.ਡੀ.ਐਮ.ਨੇ ਦੱਸਿਆ ਕਿ ਪਿੰਡ ਵਿਚ ਉਕਤ ਡਿੱਗੀ ਤੋਂ ਪਾਣੀ ਦੀ ਸਪਲਾਈ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿੰਡ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ ਅਤੇ ਜਲ ਸਰੋਤਾਂ ਦੀ ਨਿਗਰਾਨੀ ਵਧਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 49ਵੀਂ ਅਤੇ 50ਵੀਂ ਬੱਸ ਨੂੰ ਵਿਧਾਇਕ ਗੋਲਡੀ ਕੰਬੋਜ ਨੇ ਕੀਤਾ ਰਵਾਨਾ
Ad Position 24