14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਕਿਯੂ ਨੇ ਕੋਆਪੇ੍ਰਟਿਵ ਬੈਂਕ ਦੇ ਬਾਹਰ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 12-05-2026

ਭਾਕਿਯੂ (ਕਾਦੀਆਂ) ਵਲੋਂ ਬੈਂਕ ਮੈਨੇਜਰ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ-ਪੱਤਰ
ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ. ਪੰਜਾਬ (ਕਾਦੀਆਂ) ਦੀ ਜ਼ਿਲ੍ਹਾ ਕਮੇਟੀ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਲਾਲਾਬਾਦ ਕੋਆਪੇ੍ਰਟਿਵ ਬੈਂਕ ਜਲਾਲਾਬਾਦ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੀਤ ਪ੍ਰਧਾਨ ਪੰਜਾਬ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਵਲੋਂ ਮੈਨੇਜਰ ਜਲਾਲਾਬਾਦ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਰਹੇ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੱਝ ਸਮਾਂ ਪਹਿਲਾਂ ਮਹਿੰਗਾਈ ਅਤੇ ਮੌਜੂਦਾ ਖੇਤੀਬਾੜੀ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਕੋਆਪਰੇਟਿਵ ਸੁਸਾਇਟੀਆਂ ਨਾਲ ਜੁੜੇ ਕਿਸਾਨਾਂ ਲਈ ਪ੍ਰਤੀ ਏਕੜ ਕਰਜ਼ਾ ਹੱਦ ਵਿਚ ਕੀਤਾ ਗਿਆ ਵਾਧਾ ਇੱਕ ਸ਼ਲਾਘਾਯੋਗ ਕਦਮ ਸੀ, ਪਰ ਬਾਅਦ ਵਿਚ ਇਸ ਵਾਧੇ ਨੂੰ ਵਾਪਸ ਲੈ ਲੈਣਾ ਕਿਸਾਨਾਂ ਲਈ ਨਿਰਾਸ਼ਾਜਨਕ ਸਾਬਤ ਹੋਇਆ | ਜਥੇਬੰਦੀ ਨੇ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਮੁੜ ਲਾਗੂ ਕਰਕੇ ਕਿਸਾਨਾਂ ਦੇ ਕੋਆਪਰੇਟਿਵ ਬੈਂਕਾਂ ਅਤੇ ਸੁਸਾਇਟੀਆਂ ਨਾਲ ਲੈਣ-ਦੇਣ ਨੂੰ ਸੁਚਾਰੂ ਬਣਾਇਆ ਜਾਵੇ | ਇਸ ਤੋਂ ਇਲਾਵਾ ਯੂਨੀਅਨ ਵੱਲੋਂ ਦੋਸ਼ ਲਗਾਇਆ ਗਿਆ ਕਿ ਕੋਆਪਰੇਟਿਵ ਸੁਸਾਇਟੀਆਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਨੈਨੋ ਯੂਰੀਆ ਸਮੇਤ ਹੋਰ ਬੇਲੋੜਾ ਸਾਮਾਨ ਜਬਰੀ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਸਰਕਾਰ ਤੋਂ ਇਸ ਪ੍ਰਥਾ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ | ਮੰਗ ਪੱਤਰ ਵਿਚ ਇਹ ਵੀ ਮੰਗ ਕੀਤੀ ਗਈ ਕਿ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੇ ਅਤੇ ਲੰਮੇ ਸਮੇਂ ਤੋਂ ਡਿਫਾਲਟਰ ਚੱਲ ਰਹੇ ਕਿਸਾਨਾਂ ਲਈ ਕਮਰਸ਼ੀਅਲ ਬੈਂਕਾਂ ਦੀ ਤਰਜ 'ਤੇ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਮਿਲ ਸਕੇ | ਕਿਸਾਨ ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਤੋਂ ਜਲਦ ਲਾਗੂ ਕਰੇਗੀ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕਮਲਪ੍ਰੀਤ ਸਿੰਘ ਸੰਧੂ, ਲਾਡੀ ਖਹਿਰਾ, ਸਰਪੰਚ ਰਣਜੋਧ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜੇ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਬਣਾਈ ਜਗ੍ਹਾ ਅਗਲੀ ਖ਼ਬਰ ਨਸ਼ਾ ਤਸਕਰੀ ਕਰਦਾ ਪੁਲਿਸ ਕਰਮਚਾਰੀ ਵੀਡੀਓ 'ਚ ਕੈਦ, ਵਿਭਾਗ ਨੇ ਕੀਤਾ ਸਸਪੈਂਡ
Ad Position 24