14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ

Ad Position 21
No active advertisement
ਅਜੀਤ ਡੈਸਕ 12-05-2026

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਪ੍ਰਵਾਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ 'ਚ ਮੁੱਖ ਤੌਰ 'ਤੇ ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਸੁਨੀਲ ਜਾਖੜ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿਚ ਨਿੱਤਰਨ ਦਾ ਸੱਦਾ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਪੰਜਾਬ ਦੇ ਸਾਰੇ ਸੈੱਲਾਂ ਦੇ ਇੰਚਾਰਜ ਰੰਜਮ ਕਮਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਅਤੇ ਰੰਜਮ ਕਮਰਾ ਨੇ ਵਿਸ਼ਵਾਸ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ | ਉਨ੍ਹਾਂ ਕਿਹਾ ਕਿ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਮੀਟਿੰਗ ਦੌਰਾਨ ਚੋਣਾਂ ਦੀ ਰਣਨੀਤੀ ਦੇ ਨਾਲ-ਨਾਲ ਸੰਗਠਨ ਦੇ ਢਾਂਚੇ ਨੂੰ ਹੋਰ ਸਰਗਰਮ ਕਰਨ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ
Ad Position 24