16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਖ਼ੁਸ਼ਬੂ ਸਵਨਾ ਨੇ ਐਮ.ਆਰ. ਕਾਲਜ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਦਾ ਵਧਾਇਆ ਉਤਸ਼ਾਹ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਐਮ.ਆਰ. ਕਾਲਜ ਦੇ ਖੇਡ ਸਟੇਡੀਅਮ ਵਿਖੇ ਚੱਲ ਰਹੀ ਕਿ੍ਕਟ ਲੀਗ ਦੌਰਾਨ ਖ਼ੁਸ਼ੀ ਫਾਊਾਡੇਸ਼ਨ ਦੀ ਚੇਅਰਮੈਨ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ | ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਇਹ ਸਾਨੂੰ ਮਾੜੀ ਸੰਗਤ ਤੋਂ ਬਚਾ ਕੇ ਸਾਡੀ ਊਰਜਾ ਨੂੰ ਸਕਾਰਾਤਮਿਕ ਪਾਸੇ ਲਗਾਉਣ ਵਿਚ ਵੀ ਮਦਦਗਾਰ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨ ਆਪਣੇ ਦੇਸ਼ ਅਤੇ ਇਲਾਕੇ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕਰ ਸਕਦੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਫ਼ਾਜ਼ਿਲਕਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਜਾਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਵਲੋਂ ਫ਼ਾਜ਼ਿਲਕਾ ਵਿਖੇ ਇਕ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ | ਇਹ ਸਟੇਡੀਅਮ ਸਥਾਨਕ ਖਿਡਾਰੀਆਂ ਨੂੰ ਇੱਕ ਬਿਹਤਰ ਪਲੇਟਫ਼ਾਰਮ ਮੁਹੱਈਆ ਕਰਵਾਏਗਾ | ਇਸ ਮੌਕੇ ਉਨ੍ਹਾਂ ਸਮਾਜ ਸੇਵੀ ਸੰਜੀਵ ਮਾਰਸ਼ਲ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਸਿਆਗ ਨੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਫ਼ਾਜ਼ਿਲਕਾ ਬੱਸ ਸਟੈਂਡ 'ਤੇ ਮਿਲੀ ਲਾਵਾਰਸ ਲਾਸ਼
Ad Position 24