16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੁਸ਼ੀਲ ਸਿਆਗ ਨੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 12-05-2026
ਅਬੋਹਰ, 11 ਮਈ (ਸੁਖਜੀਤ ਸਿੰਘ ਬਰਾੜ)-ਭਾਜਪਾ ਮੰਡਲ ਪ੍ਰਧਾਨ ਵਕੀਲ ਸੁਸ਼ੀਲ ਕੁਮਾਰ ਸਿਆਗ ਵਾਸੀ ਪਿੰਡ ਢੀਗਾਂਵਾਲੀ ਵਲੋਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਪਿੰਡ ਪੰਜਕੋਸੀ ਵਿਖੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਮੰਡਲ ਪ੍ਰਧਾਨ ਸੁਸ਼ੀਲ ਕੁਮਾਰ ਸਿਆਗ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ 'ਚ ਭਾਜਪਾ ਦੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਜਪਾ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ 'ਚ ਬਹੁਤ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਦੋਵੇਂ ਸੀਟਾਂ ਭਾਰੀ ਬਹੁਮਤ ਨਾਲ ਜਿੱਤੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਵੱਡੀ ਜਿੱਤ ਹਾਸਲ ਕੀਤੀ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿਚ ਹੀ ਵੱਡੀ ਜਿੱਤ ਹਾਸਲ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਖੋਹਣ ਵਾਲਾ ਇਕ ਵਿਅਕਤੀ ਕਾਬੂ, ਇਕ ਫ਼ਰਾਰ ਅਗਲੀ ਖ਼ਬਰ ਖ਼ੁਸ਼ਬੂ ਸਵਨਾ ਨੇ ਐਮ.ਆਰ. ਕਾਲਜ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਦਾ ਵਧਾਇਆ ਉਤਸ਼ਾਹ
Ad Position 24