16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਾੜ ਨੂੰ ਅੱਗ ਲਗਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਜਲਾਲਾਬਾਦ, 11 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੇ.ਈ.ਈ ਮਨਜੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੁਕਮਨ ਦੇਵੀ ਪਤਨੀ ਬਿਸ਼ਨ ਦਾਸ ਵਾਸੀ ਸ਼ੇਰ ਮੁਹੰਮਦ ਮਾਹੀਗੀਰ ਵਲੋਂ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਲੈਵਲ ਮੋਨਿਟਰਿੰਗ ਕਮੇਟੀ ਜਲਾਲਾਬਾਦ ਵਲੋਂ ਪ੍ਰਾਪਤ ਪੱਤਰ ਅਨੁਸਾਰ ਰਾਮ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਬੂਰ ਵਾਲਾ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਘਾਂਗਾ ਖ਼ੁਰਦ ਅਤੇ ਇਕ ਅਣਪਛਾਤੇ ਵਿਅਕਤੀ ਵਲੋਂ ਖੇਤਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਨੇ ਸਿੱਖਿਆ ਬੋਰਡ ਦਾ ਕੀਤਾ ਘਿਰਾਓ ਅਗਲੀ ਖ਼ਬਰ ਮੋਬਾਈਲ ਖੋਹਣ ਵਾਲਾ ਇਕ ਵਿਅਕਤੀ ਕਾਬੂ, ਇਕ ਫ਼ਰਾਰ
Ad Position 24