17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਸਵਨਾ ਵਲੋਂ 1.55 ਕਰੋੜ ਦੀ ਲਾਗਤ ਵਾਲੇ ਪੱਕੇ ਖਾਲਿਆਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਕਿਸਾਨੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਮੁਹਿੰਮ ਜਾਰੀ ਹੈ | ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ 1 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਪੱਕੇ ਨਹਿਰੀ ਖਾਲ਼ਿਆਂ ਦਾ ਉਦਘਾਟਨ ਕੀਤਾ ਅਤੇ ਕਿਸਾਨਾਂ ਨੂੰ ਸਮਰਪਿਤ ਕੀਤੇ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੱਕੇ ਖਾਲ਼ੇ ਬਣਨ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ ਟੇਲਾਂ 'ਤੇ ਬੈਠੇ ਕਿਸਾਨਾਂ ਤੱਕ ਵੀ ਪੂਰਾ ਨਹਿਰੀ ਪਾਣੀ ਪਹੁੰਚ ਸਕੇਗਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕਾ ਫ਼ਾਜ਼ਿਲਕਾ ਦੇ ਕਿਸੇ ਵੀ ਪਿੰਡ ਵਿਚ ਕੋਈ ਵੀ ਖਾਲਾ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖੇਤੀ ਪੱਖੋਂ ਮਜ਼ਬੂਤ ਕਰਨ ਲਈ ਪੱਕੀਆਂ ਨਹਿਰਾਂ ਅਤੇ ਖਾਲ਼ਿਆਂ ਦਾ ਜਾਲ ਵਿਛਾ ਰਹੀ ਹੈ | ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਖਾਲ਼ਿਆਂ ਦੀ ਉਸਾਰੀ ਵਿਚ ਉੱਚ ਗੁਣਵੱਤਾ ਵਾਲੇ ਮੈਟੀਰੀਅਲ ਦੀ ਵਰਤੋਂ ਕੀਤੀ ਗਈ ਹੈ ਤਾਂ ਜੋ ਲੰਬੇ ਸਮੇਂ ਤੱਕ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਨਾ ਸਿਰਫ਼ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ ਹੈ, ਸਗੋਂ ਬਿਜਲੀ ਦੀ ਮੰਗ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਢਾਣੀ ਕਾਲੂ ਵਾਲੀ 'ਚ ਸੜਕ 'ਤੇ ਖਾਲਿਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਬੰਬੇ ਇੰਸਟੀਚਿਊਟ ਨੇ ਮਾਂ ਦਿਵਸ ਮੌਕੇ ਪ੍ਰੋਜੈਕਟ ਮੇਰੀ ਆਵਾਜ਼ ਦੀ ਕੀਤੀ ਸ਼ੁਰੂਆਤ
Ad Position 24