17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੁੱਟਮਾਰ ਕਰਨ ਵਾਲੇ ਦੋਵਾਂ ਪੱਖਾਂ ਦੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਦੋਵਾਂ ਪੱਖਾਂ ਦੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ 6 ਮਈ ਨੂੰ ਹੋਈ ਇਸ ਲੜਾਈ ਵਿਚ ਜ਼ਖਮੀ ਹੋਏ ਲੋਕ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਭਰਤੀ ਹੋਏ ਹਨ ਅਤੇ ਪੁਲਿਸ ਵਲੋਂ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਸਨ | ਉਨ੍ਹਾਂ ਨੂੰ ਪਹਿਲੇ ਪੱਖ ਦੇ ਅਸ਼ੋਕ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਗਮੀਤ ਸਿੰਘ ਉਰਫ਼ ਕਾਲੀ ਪੁੱਤਰ ਜਸਵੰਤ ਸਿੰਘ, ਸੰਤੋਖ ਸਿੰਘ ਪੁੱਤਰ ਜਸਵੰਤ ਸਿੰਘ, ਬਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਜਸਵੰਤ ਸਿੰਘ ਪੁੱਤਰ ਮਹਿੰਦਰ ਸਿੰਘ, ਗੋਗਾਂ ਬਾਈ ਪੁੱਤਰੀ ਜਸਵੰਤ ਸਿੰਘ ਅਤੇ ਅਮਰੋ ਬਾਈ ਪਤਨੀ ਜਸਵੰਤ ਸਿੰਘ ਵਾਸੀ ਖਿਓਵਾਲੀ ਢਾਬ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਦੂਜੇ ਪੱਖ ਦੇ ਜਗਮੀਤ ਸਿੰਘ ਉਰਫ਼ ਕਾਲੀ ਪੁੱਤਰ ਜਸਵੰਤ ਸਿੰਘ ਵਾਸੀਆਨ ਖਿਓਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਫੰੁਮਣ ਸਿੰਘ, ਅਸ਼ੋਕ ਸਿੰਘ, ਸੰਦੀਪ ਸਿੰਘ ਅਤੇ ਜੀਜਾ ਵਾਸੀ ਲੱਖੇਵਾਲੀ ਢਾਬ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਕਾਬੂ
Ad Position 24