17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਇਕ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਹਰਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਮਪਾਲ ਪੁੱਤਰ ਜੈਮਲ ਰਾਮ ਵਾਸੀ ਧਰਾਂਗਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਸ਼ਿਵ ਕੁਮਾਰ (ਉਮਰ 27 ਸਾਲ) ਆਪਣੇ ਦੋਸਤ ਨਾਲ ਸਕੂਟਰੀ 'ਤੇ ਜਾ ਰਿਹਾ ਸੀ ਤਾਂ ਮਲੋਟ ਰੋਡ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਖੂਈਆਂ ਸਰਵਰ 'ਚ ਕੈਂਪ ਲਗਾਇਆ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ ਦੋਵਾਂ ਪੱਖਾਂ ਦੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24