17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਟੀ.ਬੀ.ਦੇ ਸ਼ੱਕੀ ਮਰੀਜ਼ਾਂ ਦੀ ਰੋਜ਼ਾਨਾ ਕੀਤੀ ਜਾ ਰਹੀ ਸਕ੍ਰੀਨਿੰਗ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਨੈਸ਼ਨਲ ਤਪਦਿਕ ਐਲੀਮੀਨੇਸ਼ਨ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ '100 ਰੋਜ਼ਾ ਟੀ.ਬੀ.ਮੁਕਤ ਭਾਰਤ ਅਭਿਆਨ' ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ, ਸਲੱਮ ਏਰੀਆ ਅਤੇ ਹਾਈ ਰਿਸਕ ਇਲਾਕਿਆਂ ਵਿਚ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਤਾਰ ਜਾਰੀ ਹਨ | ਇਨ੍ਹਾਂ ਕੈਂਪਾਂ ਦੌਰਾਨ ਜੇਕਰ ਕੋਈ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ, ਤਾਂ ਉਸ ਦੇ ਟੈੱਸਟ ਅਤੇ ਇਲਾਜ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਮੇਂ ਸਿਰ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਨਾ ਹੈ, ਤਾਂ ਜੋ ਪੰਜਾਬ ਨੂੰ ਟੀ.ਬੀ. ਮੁਕਤ ਰਾਜ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਏ.ਆਈ.ਤਕਨੀਕ ਵਾਲੀ 'ਹੈਂਡ ਹੈਲਡ ਸਕਰੀਨਿੰਗ ਮਸ਼ੀਨ' ਰਾਹੀਂ ਰੇਡੀਓਗ੍ਰਾਫਰਾਂ ਦੁਆਰਾ ਮੌਕੇ 'ਤੇ ਹੀ ਜਾਂਚ ਕੀਤੀ ਜਾ ਰਹੀ ਹੈ | ਹੁਣ ਤੱਕ ਜ਼ਿਲ੍ਹੇ ਵਿਚ 86 ਥਾਵਾਂ 'ਤੇ ਕੈਂਪ ਲਗਾ ਕੇ ਲਗਭਗ 2435 ਲੋਕਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਟੀ.ਬੀ.ਅਫ਼ਸਰ ਡਾ. ਨੀਲੂ ਚੁੱਘ ਅਤੇ ਅਬੋਹਰ ਟੀ.ਬੀ. ਹਸਪਤਾਲ ਦੇ ਇੰਚਾਰਜ ਡਾ. ਸੌਰਭ ਫੁਟੇਲਾ ਦੀ ਅਗਵਾਈ ਹੇਠ ਲੱਗ ਰਹੇ ਕੈਂਪਾਂ ਵਿਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਸ਼ੂਗਰ ਦੇ ਮਰੀਜ਼ਾਂ, ਨਸ਼ੇ ਦੇ ਆਦੀ ਵਿਅਕਤੀਆਂ ਅਤੇ ਟੀ.ਬੀ. ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੀ ਸਕਰੀਨਿੰਗ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਟੀ.ਬੀ. ਬਰਾਂਚ ਤੋਂ ਵਿਕੀ ਕੁਮਾਰ, ਵਿਪਨ ਸੁਥਾਰ, ਪੁਸ਼ਪਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਐਨ.ਪੀ.ਐਨ.ਸੀ.ਡੀ. ਪ੍ਰੋਗਰਾਮ ਦੇ ਕੰਮਕਾਜ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਕਾਮਿਆਂ ਦੀ ਹੜਤਾਲ ਛੇਵੇਂ ਦਿਨ 'ਚ ਸ਼ਾਮਿਲ
Ad Position 24