17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਿਹਤ ਵਿਭਾਗ ਦੀ ਟੀਮ ਨੇ ਐਨ.ਪੀ.ਐਨ.ਸੀ.ਡੀ. ਪ੍ਰੋਗਰਾਮ ਦੇ ਕੰਮਕਾਜ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਰਹਿਨੁਮਾਈ ਹੇਠ ਬਲਾਕ ਸੀਤੋ ਗੰੁਨੋ੍ਹ ਦੇ ਅਧੀਨ ਆਉਂਦੇ ਆਯੂਸ਼ਮਾਨ ਆਰੋਗਿਆ ਕੇਂਦਰ ਕੇਰਾ ਖੇੜਾ ਵਿਖੇ ਐਨ.ਪੀ.ਐਨ.ਸੀ.ਡੀ.ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਅਤੇ ਬੀ.ਸੀ.ਸੀ.ਕੋਆਰਡੀਨੇਟਰ ਸੁਖਦੇਵ ਸਿੰਘ ਨੇ ਕੇਂਦਰ ਦਾ ਦੌਰਾ ਕਰਦਿਆਂ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ | ਉਨ੍ਹਾਂ ਮੌਜੂਦ ਸਟਾਫ਼ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ | ਦੌਰੇ ਦੌਰਾਨ ਐਚ.ਪੀ.ਵੀ.ਵੈਕਸੀਨੇਸ਼ਨ ਅਤੇ ਲੋਕਾਂ ਦੀਆਂ ਆਭਾ ਆਈ.ਡੀ ਬਣਾਉਣ ਸਬੰਧੀ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਐਨ.ਪੀ.ਐਨ.ਸੀ.ਡੀ. ਪ੍ਰੋਗਰਾਮ ਤਹਿਤ ਲੋਕਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ ਦੀ ਸਕਰੀਨਿੰਗ, ਕੈਂਸਰ ਦੀ ਮੁੱਢਲੀ ਜਾਂਚ, ਮੁਫ਼ਤ ਦਵਾਈਆਂ ਅਤੇ ਜੀਵਨ ਸ਼ੈਲੀ 'ਚ ਬਦਲਾਅ ਸਬੰਧੀ ਮਹੱਤਵਪੂਰਨ ਸਲਾਹ ਦਿੱਤੀ ਜਾਂਦੀ ਹੈ | ਇਨ੍ਹਾਂ ਸੇਵਾਵਾਂ ਰਾਹੀਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਸ ਮੌਕੇ ਸੀ.ਐਚ.ਓ, ਏ.ਐਨ.ਐਮ, ਮੇਲ ਵਰਕਰ ਅਤੇ ਆਸ਼ਾ ਵਰਕਰਾਂ ਸਮੇਤ ਕੇਂਦਰ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ 120 ਲੋਕਾਂ ਨੂੰ ਕੱਪੜੇ ਅਤੇ ਬੂਟ ਵੰਡੇ ਅਗਲੀ ਖ਼ਬਰ ਟੀ.ਬੀ.ਦੇ ਸ਼ੱਕੀ ਮਰੀਜ਼ਾਂ ਦੀ ਰੋਜ਼ਾਨਾ ਕੀਤੀ ਜਾ ਰਹੀ ਸਕ੍ਰੀਨਿੰਗ-ਸਿਵਲ ਸਰਜਨ
Ad Position 24