12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲਾਲਾਬਾਦ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

Ad Position 21
No active advertisement
ਜਲਾਲਾਬਾਦ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ | ਤਸਵੀਰਾਂ-ਅਮਨ ਬਵੇਜਾ <br/> 13-05-2026
ਮੰਡੀ ਘੁਬਾਇਆ, 12 ਮਈ (ਅਮਨ ਬਵੇਜਾ) ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਜਲਾਲਾਬਾਦ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਵਿਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੰਦਗੀ ਕਾਰਨ ਬਦਬੂ ਫੈਲ ਰਹੀ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਪਏ ਹਨ | ਘਰਾਂ ਅਤੇ ਦੁਕਾਨਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਨੂੰ ਚੁੱਕਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਗਰਮੀ ਦੇ ਮੌਸਮ ਵਿਚ ਗੰਦਗੀ ਤੋਂ ਆਉਣ ਵਾਲੀ ਬਦਬੂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਅÏਖਾ ਹੋ ਰਿਹਾ ਹੈ | ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਕਿਹਾ ਕਿ ਗੰਦਗੀ ਕਾਰਨ ਗਾਹਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਥਾਵਾਂ 'ਤੇ ਆਵਾਰਾ ਪਸ਼ੂ ਕੂੜੇ ਵਿਚੋਂ ਖਾਣ ਲਈ ਇਕੱਠੇ ਹੋ ਰਹੇ ਹਨ, ਜਿਸ ਨਾਲ ਸੜਕਾਂ 'ਤੇ ਹਾਦਸਿਆਂ ਦਾ ਡਰ ਵੀ ਬਣਿਆ ਹੋਇਆ ਹੈ | ਮੱਖੀਆਂ ਅਤੇ ਮੱਛਰਾਂ ਦੀ ਗਿਣਤੀ ਵਧਣ ਕਾਰਨ ਲੋਕਾਂ ਨੂੰ ਬਿਮਾਰੀਆਂ ਦਾ ਖ਼ਤਰਾ ਸਤਾ ਰਿਹਾ ਹੈ | ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ | ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ | ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ | ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਪ੍ਰਬੰਧ ਠੱਪ ਹੋਣ ਨਾਲ ਸ਼ਹਿਰ ਦੀ ਸੂਰਤ ਖ਼ਰਾਬ ਹੋ ਰਹੀ ਹੈ | ਇਸ ਸਬੰਧੀ ਜਦੋਂ ਐੱਸ.ਡੀ.ਐਮ.ਕੰਵਰਜੀਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਲੱਗ ਅਲੱਗ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਪੱਧਰ 'ਤੇ ਹੜਤਾਲ ਕੀਤੀ ਜਾ ਰਹੀ ਹੈ | ਜਿਸ ਦੇ ਚੱਲਦਿਆਂ ਅਸੀਂ ਕੋਈ ਨਾ ਕੋਈ ਹੋਰ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ | ਜਿਸ ਦੇ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ ਅਤੇ ਇਸ ਦੇ ਨਾਲ ਹੀ ਉਨ•ਾਂ ਨੇ ਸਥਾਨਕ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਬੋਹਰ 'ਚ ਚੋਰਾਂ ਨੇ ਇਕੋ ਰਾਤ ਚਾਰ ਘਰਾਂ ਨੂੰ ਬਣਾਇਆ ਨਿਸ਼ਾਨਾਂ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24