12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਭਾਜਪਾ ਨੂੰ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ 'ਆਪ' 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀ ਰਾਜਨੀਤੀ ਵਿਚ ਉਸ ਸਮੇਂ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਨਿਲ ਕੁਮਾਰ ਸੇਠੀ ਨੇ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ | ਅਨਿਲ ਸੇਠੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ | ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਅਨਿਲ ਸੇਠੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਆਪਣਾ ਅਸਤੀਫ਼ਾ ਭੇਜਿਆ | ਆਪਣੇ ਤਿਆਗ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਉਹ ਬਚਪਨ ਤੋਂ ਹੀ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਨਗਰ ਕੌਂਸਲ ਪ੍ਰਧਾਨ ਵਰਗੇ ਅਹਿਮ ਅਹੁਦਿਆਂ 'ਤੇ ਸੇਵਾ ਕਰਨ ਦਾ ਮੌਕਾ ਦਿੱਤਾ | ਪਰ ਪਿਛਲੇ ਕੁੱਝ ਸਮੇਂ ਤੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਭਾਜਪਾ ਵਿਚ ਚੱਲ ਰਹੀ ਅੰਦਰੂਨੀ ਗੁੱਟਬੰਦੀ ਸਿਖ਼ਰਾਂ 'ਤੇ ਪੁੱਜੀ ਚੁੱਕੀ ਹੈ ਅਤੇ ਲਗਾਤਾਰ ਅਣਦੇਖੀ ਕਾਰਨ ਉਹ ਖ਼ੁਦ ਨੂੰ ਪਾਰਟੀ ਵਿਚ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ | ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ 'ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਹੋਰ ਸੀਨੀਅਰ ਆਗੂਆਂ ਨੇ ਅਨਿਲ ਸੇਠੀ ਦਾ ਨਿੱਘਾ ਸਵਾਗਤ ਕੀਤਾ | ਵਿਧਾਇਕ ਸਵਨਾ ਨੇ ਕਿਹਾ ਕਿ ਅਨਿਲ ਸੇਠੀ ਵਰਗੇ ਤਜਰਬੇਕਾਰ ਆਗੂ ਦੇ ਆਉਣ ਨਾਲ ਫ਼ਾਜ਼ਿਲਕਾ 'ਚ ਆਮ ਆਦਮੀ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਦੂਜੇ ਪਾਸੇ ਅਨਿਲ ਸੇਠੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ | ਇੱਥੇ ਇਹ ਜ਼ਿਕਰਯੋਗ ਹੈ ਕਿ ਸ੍ਰੀ ਸੇਠੀ ਨੇ ਨਗਰ ਕੌਂਸਲ ਦੇ ਪ੍ਰਧਾਨ ਹੁੰਦਿਆਂ ਫ਼ਾਜ਼ਿਲਕਾ ਸ਼ਹਿਰ ਅੰਦਰ ਵਿਕਾਸ ਕੰਮਾਂ ਦੀ ਝੜੀ ਲਗਾਈ ਸੀ | ਸ਼ਹਿਰ ਅੰਦਰ ਜੋ ਕੰਮ ਦਹਾਕਿਆਂ ਤੋਂ ਬਕਾਇਆ ਪਏ ਸਨ ਉਨ੍ਹਾਂ ਨੂੰ ਪੂਰਾ ਕਰਵਾਇਆ ਸੀ | ਨਵੀਨੀਕਰਨ ਪੱਖੋਂ ਸ਼ਹਿਰ ਦੀ ਦਿੱਖ ਬਦਲ ਦਿੱਤੀ ਸੀ | ਸ਼ਹਿਰ ਵਾਸੀ ਹੁਣ ਵੀ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ 'ਤੇ ਸਿਵਲ ਸਰਜਨ ਫ਼ਾਜ਼ਿਲਕਾ ਨੇ ਨਰਸਿੰਗ ਸਟਾਫ਼ ਨੂੰ ਦਿੱਤੀ ਮੁਬਾਰਕਬਾਦ <br/> ਅਗਲੀ ਖ਼ਬਰ ਅਬੋਹਰ 'ਚ ਚੋਰਾਂ ਨੇ ਇਕੋ ਰਾਤ ਚਾਰ ਘਰਾਂ ਨੂੰ ਬਣਾਇਆ ਨਿਸ਼ਾਨਾਂ <br/>
Ad Position 24