12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਖ਼ਸਰੇ ਦੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ, ਪਿੰਡਾਂ 'ਚ ਸਰਵੇਖਣ ਦੇ ਨਾਲ-ਨਾਲ ਅਧਿਕਾਰੀਆਂ ਨੇ ਕੀਤੀ ਅਹਿਮ ਬੈਠਕ <br/>

Ad Position 21
No active advertisement
ਪਿੰਡਾਂ ਵਿਚ ਖ਼ਸਰੇ ਸਬੰਧੀ ਸਰਵੇਖਣ ਦਾ ਜਾਇਜ਼ਾ ਲੈਣ ਮੌਕੇ ਸਿਹਤ ਕਰਮਚਾਰੀਆਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ | ਅਜੀਤ ਤਸਵੀਰ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਦੇ ਅਧੀਨ ਆਉਂਦੇ ਪਿੰਡਾਂ ਡੰਗਰ ਖੇੜਾ, ਕਿੱਲਿ੍ਹਆਂਵਾਲੀ ਅਤੇ ਕਬੂਲ ਸ਼ਾਹ ਖੁੱਬਣ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਖ਼ਸਰੇ ਸਬੰਧੀ ਚੱਲ ਰਹੇ ਸਰਵੇਖਣ ਦਾ ਜਾਇਜ਼ਾ ਲਿਆ ਅਤੇ ਸਬ-ਸੈਂਟਰਾਂ 'ਤੇ ਤਾਇਨਾਤ ਸਟਾਫ਼ ਨਾਲ ਅਹਿਮ ਬੈਠਕ ਕੀਤੀ | ਇਹ ਬੈਠਕ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਮੀਜ਼ਲਜ਼-ਰੂਬੇਲਾ (ਐਮ.ਆਰ.) ਟੀਕਾਕਰਨ ਮੁਹਿੰਮ ਦੀ ਸਮੀਖਿਆ ਕਰਦਿਆਂ ਡਾ.ਰਿੰਕੂ ਚਾਵਲਾ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਨੂੰ ਖ਼ਸਰੇ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਿਰ ਟੀਕਾਕਰਨ ਬਹੁਤ ਜ਼ਰੂਰੀ ਹੈ | ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਬੱਚਾ ਟੀਕਾ ਲਗਵਾਉਣ ਤੋਂ ਰਹਿ ਨਾ ਜਾਵੇ | ਬੈਠਕ ਦੌਰਾਨ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਮਾਪਿਆਂ ਨੂੰ ਟੀਕਾਕਰਨ ਦੇ ਮਹੱਤਵ ਬਾਰੇ ਜਾਣੂ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤਫ਼ਹਿਮੀ ਨੂੰ ਦੂਰ ਕਰਨ | ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਲਈ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਨਾ ਅਤੇ ਸਮੇਂ ਸਿਰ ਰਿਪੋਰਟਿੰਗ ਕਰਨਾ ਬਹੁਤ ਜ਼ਰੂਰੀ ਹੈ | ਸਿਹਤ ਕਰਮਚਾਰੀਆਂ ਨੂੰ ਇਸ ਮੁਹਿੰਮ ਦੌਰਾਨ ਪੂਰੀ ਚੌਕਸੀ ਵਰਤਣ ਲਈ ਕਿਹਾ ਗਿਆ | ਇਸ ਮੌਕੇ ਡਾ. ਲਵਪ੍ਰੀਤ ਸਿੰਘ, ਡਾ.ਰਾਜਵੀਰ ਕੰਬੋਜ, ਡਾ.ਸ਼ੁਭਮ ਸੇਠੀ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਐਲ.ਐੱਚ.ਵੀ. ਵਿਨੀਤਾ ਤੇ ਕਰਮਾ, ਸਮੂਹ ਏ.ਐਨ.ਐਮਜ਼, ਸੀ.ਐੱਚ.ਓਜ ਅਤੇ ਆਸ਼ਾ ਫੈਸੀਲੀਟੇਟਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਵੈੱਲਫੇਅਰ ਸੁਸਾਇਟੀ ਵਲੋਂ 11 ਕੰਨਿਆਂਵਾਂ ਦੇ ਸਮੂਹਿਕ ਵਿਆਹ ਕਰਵਾਏ <br/> ਅਗਲੀ ਖ਼ਬਰ ਸ਼੍ਰੀ ਗਊ ਰਕਸ਼ਿਣੀ ਸਭਾ ਵਲੋਂ ਸੰਚਾਲਿਤ ਗਊਸ਼ਾਲਾ 'ਚ ਐਫ.ਐਮ.ਡੀ.ਟੀਕਾਕਰਨ ਮੁਹਿੰਮ ਦਾ ਆਗਾਜ਼ <br/>
Ad Position 24