12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਾਜ਼ਿਲਕਾ ਦੇ 'ਸਕੂਲ ਆਫ਼ ਐਮੀਨੈਂਸ' ਵਿਖੇ ਕਰੀਅਰ ਗਾਈਡੈਂਸ ਸੰਬੰਧੀ ਲਗਾਇਆ ਸੈਮੀਨਾਰ

Ad Position 21
No active advertisement
ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਾਹਿਰ | ਅਜੀਤ ਤਸਵੀਰ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ 'ਸਕੂਲ ਆਫ਼ ਐਮੀਨੈਂਸ' ਵਿਖੇ ਸਿੱਖਿਆ ਵਿਭਾਗ ਪੰਜਾਬ ਵਲੋਂ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਚੱਲ ਰਹੇ ਪੰਜ ਦਿਨਾਂ 'ਇੰਡਕਸ਼ਨ ਪ੍ਰੋਗਰਾਮ' ਅਤੇ 'ਕਰੀਅਰ ਗਾਈਡੈਂਸ ਐਂਡ ਕੌਂਸਲਿੰਗ' ਪ੍ਰੋਗਰਾਮ ਤਹਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਮੀਡੀਆ ਅਤੇ ਕਰੀਅਰ ਗਾਈਡੈਂਸ ਨੋਡਲ ਇੰਚਾਰਜ ਸੰਦੀਪ ਅਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੇ ਹਰੇਕ 'ਸਕੂਲ ਆਫ਼ ਐਮੀਨੈਂਸ' 'ਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਜਿਹੇ ਸੈਮੀਨਾਰ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਮੁੱਖ ਬੁਲਾਰੇ ਵਜੋਂ ਪ੍ਰਸਿੱਧ ਸੀ.ਏ. ਵਿਨੈ ਅਗਰਵਾਲ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਲੱਕੀ ਡੋਡਾ ਨੂੰ ਸੱਦਾ ਦਿੱਤਾ ਗਿਆ ਸੀ | ਸੀ.ਏ ਵਿਨੈ ਅਗਰਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀ.ਏ. ਕਰਨਾ ਮੁਸ਼ਕਲ ਨਹੀਂ ਹੈ | ਜੇਕਰ ਮਨ ਵਿਚੋਂ ਡਰ ਕੱਢ ਕੇ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾਵੇ, ਤਾਂ ਇਹ ਮੁਕਾਮ ਆਸਾਨੀ ਨਾਲ ਹਾਸਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਉਹ ਇਸ ਵਿਸ਼ੇ 'ਤੇ ਇਕ ਕਿਤਾਬ ਵੀ ਲਿਖ ਰਹੇ ਹਨ ਕਿ ਜ਼ਿਆਦਾਤਰ ਵਿਦਿਆਰਥੀ ਸੀ.ਏ. ਵਿੱਚ ਕਿਉਂ ਅਸਫਲ ਹੁੰਦੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯਾਦਦਾਸ਼ਤ ਵਧਾਉਣ ਦੇ ਨੁਕਤੇ ਵੀ ਸਾਂਝੇ ਕੀਤੇ | ਐੱਸ.ਬੀ.ਆਈ.ਦੇ ਬੈਂਕ ਅਧਿਕਾਰੀ ਲੱਕੀ ਡੋਡਾ ਨੇ ਵਿਦਿਆਰਥੀਆਂ ਨੂੰ ਬੈਂਕ ਦੇ ਵੱਖ-ਵੱਖ ਖਾਤਿਆਂ ਅਤੇ ਕਾਰਜ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੈਸੇ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ ਦੇ ਖ਼ਤਰਿਆਂ ਅਤੇ ਸਾਈਬਰ ਫਰਾਡ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ | ਸੈਮੀਨਾਰ ਦੇ ਅੰਤ ਵਿੱਚ ਪਿ੍ੰਸੀਪਲ ਹਰੀ ਚੰਦ ਕੰਬੋਜ, ਵਾਈਸ ਪਿ੍ੰਸੀਪਲ ਜੋਗਿੰਦਰ ਲਾਲ, ਸੰਦੀਪ ਅਨੇਜਾ, ਅਜੈ ਗੁਪਤਾ, ਦਵਿੰਦਰ ਮਾਨ, ਵਿਕਾਸ ਡਾਗਾ, ਮੈਡਮ ਸ਼ੀਨਮ ਅਤੇ ਮੋਨਿਕਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਰੀ ਮਾਤਰਾ 'ਚ ਅਫ਼ੀਮ ਅਤੇ ਪੋਸਤ ਸਮੇਤ ਦੋ ਨੌਜਵਾਨ ਕਾਬੂ <br/> ਅਗਲੀ ਖ਼ਬਰ ਸ੍ਰੀ ਬਾਲਾ ਜੀ ਵੈੱਲਫੇਅਰ ਸੁਸਾਇਟੀ ਵਲੋਂ 11 ਕੰਨਿਆਂਵਾਂ ਦੇ ਸਮੂਹਿਕ ਵਿਆਹ ਕਰਵਾਏ <br/>
Ad Position 24