ਮੰਡੀ ਅਰਨੀਵਾਲਾ, 12 ਮਈ (ਨਿਸ਼ਾਨ ਸਿੰਘ ਮੋਹਲ਼ਾ)-ਕਲਾ ਸਾਹਿੱਤ ਅਤੇ ਸਭਿਆਚਾਰ ਦੇ ਪ੍ਰਚਾਰ ਪ੍ਰਸਾਰ ਦੀ ਭਾਰਤ ਸਰਕਾਰ ਤੋਂ ਪ੍ਰਪੰਚ ਅਤੇ ਪੰਜਾਬ ਦੀ ਸਭ ਤੋਂ ਵੱਡੀ ਸੰਸਥਾ ਇੰਡੀਕ ਆਰਟਸ ਵੈਡ ਫਿਰ ਕੌਂਸਲ ਵਲੋਂ ਪੰਜਾਬੀ ਸਭਿਆਚਾਰ ਅਤੇ ਲੋਕ ਨਾਚਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਫ਼ਨਕਾਰ ਚੈਂਪੀਅਨਸ਼ਿਪ 2026 ਜੰਡਿਆਲਾ ਗੁਰੂ ਵਿਖੇ ਕਰਵਾਈ ਗਈ, ਵਿਚ ਅਰਨੀਵਾਲਾ ਬਲਾਕ ਦੇ ਪਿੰਡ ਮੁਰਾਦ ਵਾਲਾ ਦਲ ਸਿੰਘ ਦੀ ਜਸਨੂਰ ਕੌਰ ਢਿੱਲੋਂ ਪੁੱਤਰੀ ਫ਼ਤਿਹ ਸਿੰਘ ਢਿੱਲੋਂ ਨੇ ਭਾਗ ਲਿਆ ਅਤੇ ਜੋ ਪਹਿਲੇ ਸਥਾਨ 'ਤੇ ਰਹੀ | ਉਨ੍ਹਾਂ ਨੂੰ ਸੰਸਥਾ ਵਲੋਂ ਪਹਿਲੇ ਸਥਾਨ ਆਉਣ 'ਤੇ ਨਗਦ ਇਨਾਮ, ਸਰਟੀਫਿਕੇਟ ਅਤੇ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਕੋਚ ਆਕਾਸ਼ ਕਾਲੜਾ ਵੀ ਮੌਜੂਦ ਸਨ |