ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਸ਼ਨਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 24 ਮਾਰਚ ਨੂੰ ਸ਼ਾਮ ਕਰੀਬ 6:30 ਵਜੇ ਜਦੋਂ ਉਹ ਡੇਅਰੀ ਤੋਂ ਦੁੱਧ ਲੈ ਕੇ ਆਪਣੇ ਘਰ ਜਾ ਰਿਹਾ ਸੀ ਤਾਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸੰਨ੍ਹੀ ਪੁੱਤਰ ਜੱਗੂ, ਕਾਲੀ ਵਾਸੀ ਸੀਡ ਫਾਰਮ ਪੱਕਾ ਅਬੋਹਰ, ਜਸ਼ਨ ਵਾਸੀ ਅਜੀਤ ਨਗਰ ਅਬੋਹਰ ਅਤੇ 3 ਹੋਰ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |