12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਕਈ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਦੇ ਹੋਏ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਹੋਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦੇ ਹੀ ਵੋਟਰਾਂ ਦਾ ਜੋੜ-ਤੋੜ ਵੀ ਸ਼ੁਰੂ ਹੋ ਗਿਆ ਹੈ | ਜਿਸ ਤਹਿਤ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਤਾਕਤ ਮਿਲੀ ਜਦ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਜਿਨ੍ਹਾਂ ਨੂੰ ਪਾਰਟੀ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ | ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਪੰਜਾਬ ਦੀ ਇਕੋ-ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਤੋਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਅਤੇ ਅਬੋਹਰ ਦੇ 50 ਵਾਰਡਾਂ ਤੋਂ ਹੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਜਾਣਗੇ | ਇਸ ਮੌਕੇ ਪਟੇਲ ਘੁਲਾ, ਸਾਹਿਲ ਛਾਬੜਾ, ਅਜੀਤ ਪਾਲ ਸਿੰਘ ਰਿੰਕੂ ਆਦਿ ਅਕਾਲੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>
Ad Position 24