18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦਾ ਦਸਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ | ਅਜੀਤ ਤਸਵੀਰ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਸੈਸ਼ਨ 2025-26 ਦੌਰਾਨ ਸਕੂਲ ਦੇ ਕੁੱਲ 84 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਿਰ ਬੰਨਿ੍ਹਆ | ਦਸਵੀਂ ਜਮਾਤ ਦੇ ਇੰਚਾਰਜ ਹਰੀਸ਼ ਕੁਮਾਰ ਅਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਕੋਮਲ ਸਪੁੱਤਰੀ ਸਲਵਿੰਦਰ ਸਿੰਘ ਨੇ 650 ਵਿਚੋਂ 592 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦ ਕਿ ਆਰਤੀ ਸਪੁੱਤਰੀ ਰਾਮ ਚੰਦ ਨੇ 588 ਅੰਕ ਲੈ ਕੇ ਦੂਜਾ ਸਥਾਨ, ਮਨਜੋਤ ਕੌਰ ਸਪੁੱਤਰੀ ਸੰਦੀਪ ਸਿੰਘ ਨੇ 584 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਇਸ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰਸੀਪਲ ਗੁਰਮੀਤ ਸਿੰਘ ਅਤੇ ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ <br/>
Ad Position 24