18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਧਾਇਕ ਸਵਨਾ ਨੇ ਜੰਡਵਾਲਾ ਮੀਰਾਸਾਂਗਲਾ ਵਿਖੇ ਖਾਲ਼ਿਆਂ ਦਾ ਨੀਂਹ-ਪੱਥਰ ਰੱਖਿਆ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡਾਂ ਵਿਚ ਨਹਿਰੀ ਪਾਣੀ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਉਨ੍ਹਾਂ ਨੇ ਪਿੰਡ ਜੰਡ ਵਾਲਾ ਮੀਰਾਂਸਾਂਗਲਾ ਵਿਖੇ 1 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੱਕੇ ਖਾਲ਼ਿਆਂ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਅਤੇ ਘਰਾਂ ਲਈ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖਾਲ਼ਿਆਂ ਦੇ ਪੱਕੇ ਹੋਣ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲ ਸਕੇਗਾ | ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਪਾਣੀ ਦੀ ਸਪਲਾਈ ਜਾਂ ਖੇਤੀਬਾੜੀ ਨਾਲ ਸਬੰਧਿਤ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਦੇ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੀ.ਕਾਮ. ਦੇ ਪਹਿਲੇ ਸਮੈਸਟਰ ਵਿਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਭਾਜਪਾ ਆਗੂ ਹਰਦੇਵ ਮੇਘ ਨੇ ਪਿੰਡ ਵਜੀਦਪੁਰ ਕੱਟਿਆਂ ਵਾਲੀ 'ਚ ਕੀਤੀ ਵਰਕਰ ਮੀਟਿੰਗ <br/>
Ad Position 24