18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗਊ ਰਕਸ਼ਣੀ ਸਭਾ 450 ਤੋਂ ਵੱਧ ਨੰਦੀਆਂ ਦੀ ਕਰ ਰਹੀ ਹੈ ਸੰਭਾਲ, ਸ਼ਹਿਰ ਵਾਸੀਆਂ ਨੂੰ ਮਿਲੀ ਰਾਹਤ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਪੁਰਾਣੀ ਸੰਸਥਾ ਸ੍ਰੀ ਗਊ ਰਕਸ਼ਣੀ ਸਭਾ ਵਲੋਂ ਜਿੱਥੇ ਗਊਸ਼ਾਲਾ ਦਾ ਸੰਚਾਲਨ ਕੀਤਾ ਜਾ ਰਿਹਾ ਹੈ, ਉੱਥੇ ਹੀ ਅਬੋਹਰ ਰੋਡ ਸਥਿਤ ਨੰਦੀਸ਼ਾਲਾ ਰਾਹੀਂ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ | ਇਸ ਸਮੇਂ ਸੰਸਥਾ ਦੀ ਨੰਦੀਸ਼ਾਲਾ ਵਿਚ 450 ਤੋਂ ਵੱਧ ਨੰਦੀਆਂ ਦੀ ਦੇਖਭਾਲ ਪੂਰੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ | ਸੰਸਥਾ ਦੇ ਪ੍ਰਧਾਨ ਅਸ਼ੋਕ ਗੁਲਬਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਨੰਦੀਆਂ ਵਲੋਂ ਹੜਕੰਪ ਮਚਾਉਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਇਨ੍ਹਾਂ ਰਿਪੋਰਟਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪਸ਼ੂ ਪਾਲਨ ਵਿਭਾਗ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਵਿਭਾਗ ਦੀ ਟੀਮ ਨੇ ਇਨ੍ਹਾਂ ਨੰਦੀਆਂ ਨੂੰ ਫੜ ਕੇ ਅਬੋਹਰ ਰੋਡ ਸਥਿਤ ਨੰਦੀਸ਼ਾਲਾ ਵਿਚ ਛੱਡ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਹ ਨੰਦੀਸ਼ਾਲਾ ਤਿੰਨ ਏਕੜ ਤੋਂ ਵੱਧ ਜ਼ਮੀਨ ਵਿਚ ਫੈਲੀ ਹੋਈ ਹੈ, ਜਿੱਥੇ ਪਸ਼ੂਆਂ ਲਈ ਹਰਾ ਚਾਰਾ, ਪਾਣੀ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਇਨ੍ਹਾਂ ਨੰਦੀਆਂ ਦੀ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਹੀਦਾਂ ਨੂੰ ਨਮਨ ਕਰਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ <br/>
Ad Position 24