18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਮਤਿ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਦੇ ਨਾਲ ਸੇਵਾਦਾਰ ਅਤੇ ਬੀਬੀ ਗੁਰਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਹਰਜੀਤ ਕੌਰ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਿਆਈ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੁੰਦਰ ਨਗਰੀ ਅਬੋਹਰ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚਰਨਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰਬਾਣੀ ਕੀਰਤਨ ਦੀ ਸਾਂਝ ਪਾਈ | ਸਮਾਪਤੀ 'ਤੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਵਿੰਦਰ ਕੌਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 2 ਕੁੱਲਰ ਦੀ ਸੇਵਾ ਭੇਟ ਕੀਤੀ | ਜਿਨ੍ਹਾਂ ਨੂੰ ਬੀਬੀ ਹਰਜੀਤ ਕੌਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਹਿਯੋਗੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਣਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਐਧਣ, ਸਵਰਨ ਸਿੰਘ ਮੀਤ ਪ੍ਰਧਾਨ, ਜਗਜੀਤ ਸਿੰਘ ਜੱਗਾ, ਬੀਬੀ ਹਰਜੀਤ ਕੌਰ, ਪ੍ਰਧਾਨ ਗੁਰਵਿੰਦਰ ਕੌਰ, ਸਰਦੂਲ ਸਿੰਘ, ਬਲਦੇਵ ਸਿੰਘ, ਨਛੱਤਰ ਸਿੰਘ ਕਲਸੀ, ਜਸਬੀਰ ਸਿੰਘ, ਮਨਜੀਤ ਸਿੰਘ, ਰਾਣਾ ਸਿੰਘ, ਜਸਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਸਾਹਿਬ ਸਿੰਘ, ਹੈਪੀ, ਪਿ੍ੰਸ ਨਾਮਧਾਰੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕੇ ਦੀ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਗੜ੍ਹ ਦਾ ਨਤੀਜਾ ਚੰਗਾ ਆਉਣ 'ਤੇ ਵਿਦਿਆਰਥੀਆਂ ਨੂੰ ਵੰਡੇ ਲੱਡੂ <br/> ਅਗਲੀ ਖ਼ਬਰ ਡੀ.ਏ.ਵੀ ਕਾਲਜ ਵਿਖੇ 'ਵਿੱਤੀ ਕੁਸ਼ਲਤਾ' ਵਿਸ਼ੇ 'ਤੇ ਕਰਵਾਇਆ ਇਕ ਰੋਜ਼ਾ ਵੈਬੀਨਾਰ <br/>
Ad Position 24