18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸਕੂਲ ਗੋਬਿੰਦਗੜ੍ਹ ਦਾ ਨਤੀਜਾ ਚੰਗਾ ਆਉਣ 'ਤੇ ਵਿਦਿਆਰਥੀਆਂ ਨੂੰ ਵੰਡੇ ਲੱਡੂ <br/>

Ad Position 21
No active advertisement
ਸਰਕਾਰੀ ਸਕੂਲ ਦੇ ਬੱਚਿਆਂ ਨੂੰ ਚੰਗੇ ਨਤੀਜੇ ਕਾਰਨ ਲੱਡੂ ਅਤੇ ਮਿਡ-ਡੇ ਮੀਲ ਵਰਕਰਾਂ ਨੂੰ ਸੂਟ ਦਿੰਦੇ ਹੋਏ ਸੇਵਾਮੁਕਤ ਅਧਿਆਪਕ ਦਲੀਪ ਕੁਮਾਰ ਅਤੇ ਹੋਰ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਆਸ਼ੀਰਵਾਦ ਸਦਕਾ ਸਮਾਜਸੇਵੀ ਅਤੇ ਵਾਤਾਵਰਨ ਪ੍ਰੇਮੀ ਦਲੀਪ ਕੁਮਾਰ ਭਾਂਬੂ ਨੇ ਸਕੂਲ ਅਸੈਂਬਲੀ ਵਿਚ ਪੁੱਜ ਕੇ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਸਮੂਹ ਵਿਦਿਆਰਥੀਆਂ ਨੂੰ ਅੱਠਵੀਂ ਅਤੇ ਦਸਵੀਂ ਜਮਾਤ ਦਾ 100 ਫ਼ੀਸਦੀ ਨਤੀਜਾ ਆਉਣ ਅਤੇ ਸਿੱਖਿਆ ਵਿਭਾਗ ਤੋਂ ਬੇਦਾਗ਼ ਸੇਵਾਮੁਕਤ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਦੇ ਨਾਲ ਹੀ ਸਕੂਲ ਵਿਚ ਕੰਮ ਕਰਦੇ ਮਿਡ-ਡੇ-ਮੀਲ ਸਹਿਯੋਗੀਆਂ, ਸਫ਼ਾਈ ਕਰਮਚਾਰੀਆਂ ਅਤੇ ਹੋਰਨਾਂ ਨੂੰ ਸੂਟ ਵੀ ਤਕਸੀਮ ਕੀਤੇ ਗਏ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪਿੰਡ ਦੇ ਇਸ ਸਕੂਲ ਵਿਚੋਂ ਪੜ੍ਹ ਕੇ ਮੈਂ ਤਕਰੀਬਨ 31 ਸਾਲ ਸਿੱਖਿਆ ਵਿਭਾਗ ਵਿਚ ਸੇਵਾ ਕੀਤੀ ਹੈ | ਬੱਚਿਆਂ ਤੋਂ ਇਹ ਉਮੀਦ ਕਰਦਾ ਹਾਂ ਕਿ ਤੁਸੀਂ ਵੀ ਇਨ੍ਹਾਂ ਬੈਂਚਾਂ ਤੋਂ ਪੜ੍ਹ ਕੇ ਅਧਿਆਪਕਾਂ ਤੋਂ ਕੁਸ਼ਲ ਮਾਰਗਦਰਸ਼ਨ ਲੈ ਕੇ ਉੱਚੀਆਂ ਉਡਾਰੀਆਂ ਭਰੋਗੇ, ਚੰਗੇ ਅਹੁਦਿਆਂ ਨੂੰ ਹਾਸਲ ਕਰਕੇ ਆਪਣੇ ਅਧਿਆਪਕਾਂ, ਪਿੰਡ, ਨਗਰ, ਮਾਤਾ-ਪਿਤਾ ਦਾ ਨਾਮ ਰੌਸ਼ਨ ਕਰੋ | ਉਨ੍ਹਾਂ ਪਿੰਡ ਦੇ ਬੱਚਿਆਂ ਅਤੇ ਸਕੂਲ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ ਦੇ ਵਿਚ ਵੀ ਛੋਟਾ ਜਿਹਾ ਪ੍ਰੋਗਰਾਮ ਉਲੀਕ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਜਾਵੇਗੀ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਮਾਸਟਰ ਸੁਰਿੰਦਰ ਬਿਲਾਪੱਟੀ ਨੇ ਨਿਭਾਈ ਅਤੇ ਇਸ ਵਿਸ਼ੇਸ਼ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸਕੂਲ ਮੁਖੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭੂਮੀਆਂ ਜੀ ਸਪੋਰਟਸ ਕਲੱਬ ਖਿੱਪਾਂ ਵਾਲੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24