18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਭੂਮੀਆਂ ਜੀ ਸਪੋਰਟਸ ਕਲੱਬ ਖਿੱਪਾਂ ਵਾਲੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ <br/>

Ad Position 21
No active advertisement
ਅਜੀਤ ਡੈਸਕ 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਖਿੱਪਾਂ ਵਾਲੀ ਵਿਖੇ ਬਾਬਾ ਭੂਮੀਆ ਜੀ ਸਪੋਰਟਸ ਕਲੱਬ ਵਲੋਂ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਟੇਟ ਕੋਆਰਡੀਨੇਟਰ ਸੁਨੀਲ ਮੇਘਵਾਲ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ | ਸੁਨੀਲ ਮੇਘਵਾਲ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਨੌਜਵਾਨ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ | ਉਨ੍ਹਾਂ ਇਲਾਕੇ ਦੇ ਹੋਰ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਖੇਡਾਂ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਰਾਧਾ ਕਿ੍ਸ਼ਨ ਪ੍ਰਧਾਨ ਪੀ.ਐੱਸ.ਪੀ.ਸੀ.ਐਲ, ਦੇਵੀ ਲਾਲ, ਪੰਚਾਇਤ ਮੈਂਬਰ ਭਲਵਾਨ ਸਿੰਘ ਖਿੱਪਾਵਾਲੀ, ਹਰੀਪਾਲ ਕਲੇਰ ਆਦਿ ਤੋਂ ਇਲਾਵਾ ਟੂਰਨਾਮੈਂਟ ਦੇ ਪ੍ਰਬੰਧਕ ਹਾਜ਼ਰ ਸਨ | ਇਸ ਦੌਰਾਨ ਉਨ੍ਹਾਂ ਨੇ 2027 ਵਿਚ ਕਾਂਗਰਸ ਦੀ ਸਰਕਾਰ ਬਣਦੇ ਹੀ ਪਿੰਡ ਨੂੰ ਪੱਕਾ ਖੇਡ ਗਰਾਊਾਡ ਦੇਣ ਦਾ ਵਾਅਦਾ ਵੀ ਕੀਤਾ | ਸਮਾਪਤੀ 'ਤੇ ਬਾਬਾ ਭੂਮੀਆ ਜੀ ਸਪੋਰਟਸ ਕਲੱਬ ਖਿੱਪਾਂ ਵਾਲੀ ਦੇ ਪ੍ਰਬੰਧਕਾਂ ਵਲੋਂ ਸੁਨੀਲ ਮੇਘਵਾਲ ਅਤੇ ਰਾਣਾ ਬਲਜੀਤ ਸਿੰਘ ਚਹਿਲ ਦਾ ਸਹਿਯੋਗ ਦੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ-ਅਬਜ਼ਰਵਰਾਂ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਗੜ੍ਹ ਦਾ ਨਤੀਜਾ ਚੰਗਾ ਆਉਣ 'ਤੇ ਵਿਦਿਆਰਥੀਆਂ ਨੂੰ ਵੰਡੇ ਲੱਡੂ <br/>
Ad Position 24