ਪੰਜਾਬ ਸਕੂਲ ਸਿੱਖਿਆ ਬੋਰਡ ਦਾ ਫ਼ਾਜ਼ਿਲਕਾ ਜ਼ਿਲ੍ਹੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਡੈਸਕ
14-05-2026
ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਜ਼ਿਲ੍ਹੇ ਦੇ ਕੁੱਲ 87.64 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ | ਇਸ ਸਾਲ ਜ਼ਿਲ੍ਹੇ ਦੇ 11,689 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ,ਜਿਨ੍ਹਾਂ ਵਿਚੋਂ 10,244 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ | ਵਿਸ਼ੇਸ਼ ਤੌਰ 'ਤੇ ਜ਼ਿਲ੍ਹੇ ਦੀਆਂ 5 ਹੋਣਹਾਰ ਵਿਦਿਆਰਥਣਾਂ ਨੇ ਰਾਜ ਪੱਧਰੀ ਮੈਰਿਟ ਸੂਚੀ ਵਿਚ ਆਪਣਾ ਨਾਂ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਂ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਜੇ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਓਜਸਵੀ ਨੇ 500 ਵਿਚੋਂ 491 ਅੰਕ, ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸੜੀਆਂ ਦੀ ਵਿਦਿਆਰਥਣ ਅਮਨਜੋਤ ਕੌਰ ਨੇ 491 ਅੰਕ, ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਦੀ ਵਿਦਿਆਰਥਣ ਸਾਨੀਆ ਨੇ 488 ਅੰਕ, ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਡੀ ਲਾਧੂਕਾ ਦੀ ਵਿਦਿਆਰਥਣ ਰਵਨੀਤ ਕੌਰ ਨੇ 488 ਅੰਕ, ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਦੀ ਵਿਦਿਆਰਥਣ ਨੇ 484 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿਚੋਂ ਪੂਰੇ ਜ਼ਿਲ੍ਹੇ 'ਚ ਸਿਰਫ਼ ਇਕੋਂ ਸਕੂਲ ਪੀ.ਐਮ.ਸੀ੍ਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿਦਿਆਰਥਣਾਂ ਹੀ ਮੈਰਿਟ ਸੂਚੀ 'ਚ ਆਪਣਾ ਦਰਜ ਕਰਵਾ ਸਕੀਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਸ਼ਾਨਾਮੱਤੀ ਪ੍ਰਾਪਤੀ ਦਾ ਸਿਹਰਾ ਸਕੂਲ ਮੁਖੀਆਂ ਦੀ ਯੋਗ ਅਗਵਾਈ, ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਿਰ ਬੰਨਿ੍ਹਆ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਤੀਸ਼ ਕੁਮਾਰ, ਸਮੂਹ ਬੀ.ਐਨ.ਓ, ਬੀ.ਪੀ.ਈ.ਓ. ਅਤੇ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਅੰਮਿ੍ਤ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਅਬੋਹਰ, (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀ ਅਨੁਰਾਗ ਪੁੱਤਰ ਹਰੀਕ੍ਰਿਸ਼ਨ ਚੰਦਰ ਨੇ ਕੁੱਲ 500 ਅੰਕਾਂ ਵਿਚੋਂ 449 ਅੰਕ ਪ੍ਰਾਪਤ ਕਰ ਸਕੂਲ 'ਚ ਪਹਿਲਾ, ਆਰੁਸ਼ੀ ਪੁੱਤਰੀ ਮਦਨ ਲਾਲ ਨੇ 440 ਅੰਕ ਪ੍ਰਾਪਤ ਕਰ ਦੂਸਰਾ ਅਤੇ ਈਸ਼ੀਕਾ ਪੁੱਤਰੀ ਕੁਲਦੀਪ ਸਿੰਘ ਨੇ 427 ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਸਕੂਲ ਦੇ ਪਿ੍ੰਸੀਪਲ ਸੁਨੀਤ ਕਾਲੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |