08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕਾਮਿਆਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 14-05-2026
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ) ਸਬ ਡਿਪੂ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਡਿਪੂ ਕਮੇਟੀ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਹੋਈ | ਇਸ ਮੀਟਿੰਗ ਵਿਚ ਯੂਨੀਅਨ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਸੰਘਰਸ਼ਾਂ ਅਤੇ ਹੜਤਾਲਾਂ ਸਬੰਧੀ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਟੇਟ ਕਮੇਟੀ ਦੇ ਉਲੀਕੇ ਪ੍ਰੋਗਰਾਮ ਅਨੁਸਾਰ 15 ਮਈ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਦੀ ਮੀਟਿੰਗ ਤੈਅ ਹੈ | ਜੇਕਰ ਇਸ ਮੀਟਿੰਗ ਵਿਚ ਵਰਕਰਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਦੱਸਿਆ ਕਿ 18 ਮਈ ਨੂੰ ਪੂਰੇ ਪੰਜਾਬ 'ਚ 2 ਘੰਟੇ ਲਈ ਬੱਸ ਸਟੈਂਡਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | 25, 26 ਅਤੇ 27 ਮਈ ਤਿੰਨ ਦਿਨਾਂ ਲਈ ਪੂਰੇ ਪੰਜਾਬ 'ਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ 'ਤੇ ਟਰਾਂਸਪੋਰਟ ਮੰਤਰੀ ਦੇ ਦਫ਼ਤਰਾਂ, ਕੋਠੀਆਂ ਦਾ ਘਿਰਾਓ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਵਰਕਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਹੜਤਾਲ ਦੌਰਾਨ ਹੋਣ ਵਾਲੇ ਕਿਸੇ ਵੀ ਵਿੱਤੀ ਨੁਕਸਾਨ ਜਾਂ ਜਨਤਕ ਪਰੇਸ਼ਾਨੀ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ | ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ, ਜਨਰਲ ਸਕੱਤਰ ਮਨਪ੍ਰੀਤ ਸਿੰਘ, ਉਡੀਕ ਸਿੰਘ ਅਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੱਪਾਂਵਾਲੀ ਦੇ ਵਿਅਕਤੀ ਦੀ ਨਿਕਲੀ 50 ਹਜ਼ਾਰ ਦੀ ਲਾਟਰੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਹੰਮਦ ਅਮੀਰਾ ਦੀ ਚੜ੍ਹਤ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧਾਇਆ ਮਾਣ
Ad Position 24