08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਫ਼ਾਜ਼ਿਲਕਾ 'ਚ 'ਆਪ' ਆਗੂ ਸੁਰਿੰਦਰਪਾਲ ਸਿੰਘ ਘੋਗਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ

Ad Position 21
No active advertisement
ਅਜੀਤ ਡੈਸਕ 14-05-2026
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਫ਼ਾਜ਼ਿਲਕਾ ਦੀ ਰਾਜਨੀਤੀ ਵਿਚ ਇਕ ਵੱਡਾ ਉਲਟ ਫੇਰ ਦੇਖਣ ਨੂੰ ਮਿਲਿਆ ਹੈ | ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਕਰੀਬੀ ਮੰਨੇ ਜਾਣ ਵਾਲੇ ਸੁਰਿੰਦਰਪਾਲ ਸਿੰਘ ਘੋਗਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ | ਜਾਣਕਾਰੀ ਅਨੁਸਾਰ ਘੋਗਾ ਪਾਰਟੀ ਦੇ ਹਾਲੀਆ ਫ਼ੈਸਲਿਆਂ, ਖ਼ਾਸ ਕਰਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਟਿਕਟ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਤੋਂ ਨਾਰਾਜ਼ ਸਨ | ਘੋਗਾ ਨੇ ਦੋਸ਼ ਲਾਇਆ ਕਿ ਪਾਰਟੀ ਨੇ ਪੁਰਾਣੇ ਅਤੇ ਮਿਹਨਤੀ ਵਰਕਰਾਂ ਦੀ ਅਣਦੇਖੀ ਕਰਕੇ ਬਾਹਰੀ ਲੋਕਾਂ ਨੂੰ ਤਰਜੀਹ ਦਿੱਤੀ ਹੈ, ਜੋ ਕਿ ਨਾਇਨਸਾਫ਼ੀ ਹੈ | ਜ਼ਿਕਰਯੋਗ ਹੈ ਕਿ ਪਿਛਲੀ ਵਾਰ ਘੋਗਾ ਵਾਰਡ ਨੰਬਰ 23 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਸਨ ਅਤੇ ਮਹਿਜ਼ 6 ਵੋਟਾਂ ਦੇ ਫ਼ਰਕ ਨਾਲ ਹਾਰ ਗਏ ਸਨ | ਭਾਜਪਾ ਵਿਚ ਸ਼ਾਮਲ ਹੋਣ ਮੌਕੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਰੰਜਮ ਕਾਮਰਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਨੇ ਘੋਗਾ ਦਾ ਨਿੱਘਾ ਸਵਾਗਤ ਕੀਤਾ | ਰਾਕੇਸ਼ ਧੂੜੀਆ ਨੇ ਕਿਹਾ ਕਿ ਭਾਜਪਾ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਸੁਰਿੰਦਰਪਾਲ ਘੋਗਾ ਨੇ ਐਲਾਨ ਕੀਤਾ ਕਿ ਉਹ ਇਸ ਵਾਰ ਵਾਰਡ ਨੰਬਰ 23 ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਨਗੇ ਅਤੇ ਜਿੱਤ ਹਾਸਲ ਕਰਨਗੇ | ਘੋਗਾ ਦੇ ਜਾਣ ਨਾਲ ਜਿੱਥੇ 'ਆਪ' ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਵਾਰਡ ਨੰਬਰ 23 ਵਿਚ ਭਾਜਪਾ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੀ ਅਗਵਾਈ ਵਿਚ ਜਲਾਲਾਬਾਦ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਖ਼ਜ਼ਾਨਚੀ ਅਦਿੱਤਿਆ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ
Ad Position 24