08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਧਾਇਕ ਦੀ ਅਗਵਾਈ ਵਿਚ ਜਲਾਲਾਬਾਦ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 14-05-2026
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਦਸ ਦਿਨ ਦਸ ਵੱਡੇ ਐਲਾਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ ਅੱਜ ਪੂਰਾ ਹੋ ਗਿਆ ਹੈ¢ ਜਿਸ ਤਹਿਤ ਹਲਕਾ ਜਲਾਲਾਬਾਦ ਵਿਚ 121 ਕਰੋੜ 46 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਦੇ ਕੰਮ ਸ਼ੁਰੂ ਹੋਏ ਹਨ¢ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਹਲਕਾ ਜਲਾਲਾਬਾਦ ਵਿਚ ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲਈ 40 ਕਰੋੜ 82 ਲੱਖ ਅਤੇ ਜਲਾਲਾਬਾਦ ਸਿਵਲ ਹਸਪਤਾਲ ਨੂੰ 8 ਕਰੋੜ 90 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ 9 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਸੰਤ ਬਾਰਾ ਤਾਰਾ ਸਿੰਘ ਖ਼ੁਸ਼ਦਿਲ ਜੀ ਅਨਾਜ, ਵੈਜੀਟੇਬਲ, ਫਰੂਟ ਅਤੇ ਜ਼ਾਮਨ ਮੰਡੀ ਅਰਨੀਵਾਲਾ ਵਿਖੇ 14 ਏਕੜ ਵਿਚ ਤਿਆਰ ਹੋਵੇਗੀ¢ ਅਰਨੀਵਾਲਾ ਵਾਸੀਆਂ ਲਈ 21 ਕਰੋੜ 39 ਲੱਖ ਦੀ ਲਾਗਤ ਨਾਲ ਆਧੁਨਿਕ ਸੀਵਰੇਜ ਸਿਸਟਮ, ਸਿਵਲ ਹਸਪਤਾਲ ਜਲਾਲਾਬਾਦ ਵਿਖੇ 1.5 ਕਰੋੜ ਦੀ ਲਾਗਤ ਨਾਲ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ, 13 ਕਰੋੜ 48 ਲੱਖ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਮਾਰਗ ਜਲਾਲਾਬਾਦ ਬਾਈਪਾਸ , ਜਲਾਲਾਬਾਦ ਸ਼ਹਿਰ ਵਿਚ 55 ਲੱਖ ਦੀ ਲਾਗਤ ਨਾਲ ਰਾਣੀ ਮਹਿਲ ਪਬਲਿਕ ਲਾਇਬ੍ਰੇਰੀ, ਪਿੰਡ ਨਕੇਰੀਆ ਵਿਖੇ 6 ਕਰੋੜ 91 ਲੱਖ ਦੀ ਲਾਗਤ ਨਾਲ ਸੇਮ ਦਾ ਪ੍ਰਾਜੈਕਟ ਦੀ ਸ਼ੁਰੂਆਤ ਹੋਵੇਗੀ¢ 8 ਕਰੋੜ 88 ਲੱਖ ਦੀ ਲਾਗਤ ਨਾਲ ਪਿੰਡ ਜੈਮਲ ਵਾਲਾ ਤੋਂ ਪਾਲੀ ਵਾਲਾ ਨੂੰ ਜੋੜਨ ਵਾਲੀ ਨਵੀਂ ਪੁਲ ਬਣੇਗੀ¢ ਇਸ ਤੋਂ ਇਲਾਵਾ 9 ਕਰੋੜ 18 ਲੱਖ ਦੀ ਲਾਗਤ ਨਾਲ ਬਰਕਤਵਾ ਨਹਿਰ ਬਣ ਕੇ ਤਿਆਰ ਹੋ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਹਾ ਸੀ ਉਹ ਕਰ ਦਿਖਾਇਆ ਹੈ ਤੇ ਉਨ੍ਹਾਂ ਵਲ਼ੋਂ 10 ਦਿਨ ਤੇ 10 ਵੱਡੇ ਐਲਾਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ ਵੀ ਪੂਰਾ ਕਰ ਦਿਖਾਇਆ ਗਿਆ ਹੈ¢ ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲ਼ੋਂ ਸੂਬੇ ਦਾ ਕੋਈ ਵੀ ਸ਼ਹਿਰ ਤੇ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਹਲਕਾ ਜਲਾਲਾਬਾਦ ਵਿਚ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਕੋਈ ਵੀ ਵਿਕਾਸ ਦਾ ਕੰਮ ਕਿਸੇ ਵੀ ਪਿੰਡ ਵਿਚ ਰਹਿੰਦਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਸ ਨੂੰ ਹੀ ਪੂਰਾ ਕੀਤਾ ਜਾ ਸਕੇ ਵਿਕਾਸ ਤੇ ਕੰਮ ਸਾਰੇ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ¢

Ad Position 22
No active advertisement
ਪਿਛਲੀ ਖ਼ਬਰ 19 ਮਈ ਦੀ ਏਟਕ ਦੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ 'ਚ ਉਸਾਰੀ ਕਿਰਤੀ ਹੋਣਗੇ ਸ਼ਾਮਿਲ- ਸ਼ਰਮਾ,ਢਾਬਾਂ ਅਗਲੀ ਖ਼ਬਰ ਫ਼ਾਜ਼ਿਲਕਾ 'ਚ 'ਆਪ' ਆਗੂ ਸੁਰਿੰਦਰਪਾਲ ਸਿੰਘ ਘੋਗਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ
Ad Position 24