08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

19 ਮਈ ਦੀ ਏਟਕ ਦੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ 'ਚ ਉਸਾਰੀ ਕਿਰਤੀ ਹੋਣਗੇ ਸ਼ਾਮਿਲ- ਸ਼ਰਮਾ,ਢਾਬਾਂ

Ad Position 21
No active advertisement
ਅਜੀਤ ਡੈਸਕ 14-05-2026
ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)-ਕਿਰਤੀ, ਕਾਮਿਆਂ, ਮੁਲਾਜ਼ਮਾਂ ਦੇ ਹੱਕਾਂ ਦੀ ਪ੍ਰਾਪਤੀ, ਪੰਜਾਬ ਸਰਕਾਰ ਵਲ਼ੋਂ ਉਜ਼ਰਤਾਂ 'ਚ ਕੀਤੇ ਨਿਗੂਣੇ ਵਾਧੇ ਅਤੇ ਕੇਂਦਰ ਸਰਕਾਰ ਵਲੋਂ ਕਿਰਤੀਆਂ ਦੇ ਹੱਕਾਂ ਦੇ ਖ਼ਿਲਾਫ਼ ਜਾਰੀ ਕੀਤੇ ਚਾਰ ਕਿਰਤ ਕਾਨੂੰਨਾਂ ਖ਼ਿਲਾਫ਼ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਪੰਜਾਬ ਵਲ਼ੋਂ ਮੁਹਾਲੀ ਵਿਖੇ ਕਿਰਤ ਭਵਨ ਸਾਹਮਣੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਪੰਜਾਬ ਭਰ 'ਚ ਉਸਾਰੀ ਕਿਰਤੀ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏਟਕ ਦੇ ਕਾਰਜਕਾਰੀ ਪ੍ਰਧਾਨ ਅਤੇ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਦੇ ਜਨਰਲ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ, ਡਿਪਟੀ ਜਨਰਲ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ, ਪ੍ਰਧਾਨ ਬੋਹੜ ਸਿੰਘ ਸੁਖਨਾ, ਸੀਨੀਅਰ ਮੀਤ ਪ੍ਰਧਾਨ ਭਰਪੂਰ ਬੁੱਲਾਂਪੁਰ ਅਤੇ ਖ਼ਜ਼ਾਨਚੀ ਪ੍ਰਦੀਪ ਚੀਮਾ ਨੇ ਪੈੱ੍ਰਸ ਦੇ ਨਾਂ ਜਾਰੀ ਕੀਤੇ ਸਾਂਝੇ ਬਿਆਨ 'ਚ ਕੀਤਾ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਕਿਰਤੀਆਂ ਦੀਆਂ ਉਜ਼ਰਤਾਂ 'ਚ 15 ਫ਼ੀਸਦੀ ਵਾਧਾ ਨਿਗੂਣਾ ਹੈ¢ ਏਟਕ ਮੰਗ ਕਰਦੀ ਹੈ ਕਿ ਕਿਰਤੀ ਦੀ ਪ੍ਰਤੀ ਮਹੀਨਾ ਉਜ਼ਰਤਾਂ ਘੱਟੋ ਘੱਟ 26000 ਰੁਪਏ ਲਾਗੂ ਕੀਤਾ ਜਾਵੇ¢ ਏਟਕ ਵਲ਼ੋਂ ਉਜ਼ਰਤਾਂ ਦੇ ਵਾਧੇ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਉਸਾਰੀ ਕਿਰਤੀ ਨੂੰ ਵੱਡੀ ਗਿਣਤੀ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ¢ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਵਲੋਂ ਬੀਤੇ ਦਿਨੀਂ ਕਿਰਤ ਭਵਨ ਮੁਹਾਲੀ ਵਿਖੇ ਲੇਬਰ ਕਮਿਸ਼ਨਰ ਨਾਲ ਹੋਈ ਮੀਟਿੰਗ 'ਚ ਲਏ ਗਏ ਫ਼ੈਸਲਿਆਂ 'ਤੇ ਅਜੇ ਤੱਕ ਅਮਲ ਨਹੀਂ ਹੋਇਆ¢ ਆਗੂਆਂ ਨੇ ਇਹ ਵੀ ਕਿਹਾ ਕਿ ਲੇਬਰ ਕਮਿਸ਼ਨਰ ਨਾਲ ਹੋਈ ਮੀਟਿੰਗ 'ਚ ਲਏ ਗਏ ਫ਼ੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ¢ ਇਸ ਮੌਕੇ ਇਕਬਾਲ ਤਖਾਣਬੱਧ ਮੋਗਾ, ਰਣਜੀਤ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਸੋਨਾ ਸਿੰਘ ਧੁੰਨਕੀਆਂ ਫ਼ਾਜ਼ਿਲਕਾ, ਲਖਵਿੰਦਰ ਅਟਾਰੀ, ਪਰਮਿੰਦਰ ਰਹਿਮੇ ਸ਼ਾਹ ਫ਼ਿਰੋਜ਼ਪੁਰ, ਸੁਰਿੰਦਰ ਭੈਣੀ ਮਲੇਰਕੋਟਲਾ,ਰਵੀ ਦੱਤ ਸੰਗਰੂਰ ਅਤੇ ਬਲਜੀਤ ਕੌਰ ਪਟਿਆਲਾ ਨੇ ਕਿਹਾ ਕਿ 19 ਦੀ ਸੂਬਾ ਪੱਧਰੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਸਾਰੇ ਸਾਥੀ ਆਪਣਾ ਪੂਰਾ ਜ਼ੋਰ ਲਗਾ ਦੇਣ¢
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਵਿਧਾਇਕ ਦੀ ਅਗਵਾਈ ਵਿਚ ਜਲਾਲਾਬਾਦ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ
Ad Position 24