08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਹਾਈ ਸਕੂਲ ਅਲਿਆਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਸਰਕਾਰੀ ਹਾਈ ਸਕੂਲ ਅਲਿਆਣਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸਕੂਲ ਦਾ ਨਤੀਜਾ 100 ਫ਼ੀਸਦੀ ਰੱਖਿਆ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਜੋਤੀ ਸੇਤੀਆ ਨੇ ਦੱਸਿਆ ਕਿ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ 650 ਵਿਚੋਂ 577 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਵਿਦਿਆਰਥਣ ਪਾਇਲ ਨੇ 573 ਅੰਕਾਂ ਨਾਲ ਦੂਜਾ ਅਤੇ ਅੰਮਿ੍ਤਪਾਲ ਕੌਰ ਨੇ 543 ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਸਟਾਫ਼ ਅਤੇ ਇਲਾਕਾ ਨਿਵਾਸੀਆਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਵਧੀਆ ਵਿੱਦਿਅਕ ਮਾਹੌਲ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ, ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗਾਂ ਦਾ ਦੌਰ ਜਾਰੀ
Ad Position 24