17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੇਂਦਰ ਸਰਕਾਰ ਵਲ਼ੋਂ ਫ਼ਸਲਾਂ ਦੇ ਭਾਅ 'ਚ ਕੀਤਾ ਵਾਧਾ ਨਿਗੂਣਾ-ਮਨਪ੍ਰੀਤ ਸੰਧੂ, ਉੱਜਲ ਧਵਨ

Ad Position 21
No active advertisement
ਅਜੀਤ ਡੈਸਕ 15-05-2026
ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲ਼ੋਂ ਝੋਨੇ ਸਣੇ 14 ਫ਼ਸਲਾਂ ਦੇ ਵਧਾਏ ਗਏ ਨਿਗੂਣੇ ਭਾਅ ਨੂੰ ਮੁੱਢੋਂ ਹੀ ਰੱਦ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਉਪਿੰਦਰ ਸਿੰਘ ਉੱਜਲ ਧਵਨ ਨੇ ਵਧੀ ਮਹਿੰਗਾਈ ਦੇ ਅਨੁਸਾਰ ਭਾਅ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਨੂੰ ਸਵਾਮੀਨਾਥਨ ਰਿਪੋਰਟ ਅਨੁਸਾਰ ਭਾਅ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਇਹ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ¢ ਫ਼ਸਲਾਂ ਲਈ ਵਰਤੋਂ ਵਿਚ ਆਉਣ ਵਾਲੀਆਂ ਖਾਦਾਂ, ਕੀੜੇਮਾਰ ਦਵਾਈਆਂ, ਟਰੈਕਟਰਾਂ ਲਈ ਡੀਜ਼ਲ ਤੇ ਸਪੇਅਰ ਪਾਰਟਸ, ਖੇਤੀ ਸੰਦਾਂ ਆਦਿ ਦਾ ਭਾਅ ਕਾਫ਼ੀ ਜ਼ਿਆਦਾ ਵੱਧ ਚੁੱਕਿਆ ਹੈ, ਜਿਸ ਅਨੁਸਾਰ ਫ਼ਸਲਾਂ ਦੇ ਭਾਅ ਵਿਚ ਤਾਂ ਘੱਟੋ ਘੱਟ ਵਾਧਾ ਕੀਤਾ ਜਾਣਾ ਬਣਦਾ ਸੀ ਪਰ ਵਧੀ ਮਹਿੰਗਾਈ ਤੇ ਖੇਤੀ ਵਸਤਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਸਰਕਾਰ ਨੇ ਨਿਗੂਣਾ ਵਾਧਾ ਕਰਕੇ ਸਾਡੇ ਨਾਲ ਮਜ਼ਾਕ ਕੀਤਾ ਹੈ¢ ਸਾਡੀਆਂ ਫ਼ਸਲਾਂ ਦਾ ਮੁੱਲ ਸਵਾਮੀਨਾਥਨ ਰਿਪੋਰਟ ਦੇ ਅਨੁਸਾਰ ਹੋਣਾ ਚਾਹੀਦਾ ਹੈ, ਜੇਕਰ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਵਾਧਾ ਦੇਖਿਆ ਜਾਵੇ ਅਤੇ ਸਾਡੀ ਫ਼ਸਲ ਦੇ ਭਾਅ ਵਿਚ ਹੋਏ ਵਾਧੇ ਨੂੰ ਦੇਖਿਆ ਜਾਵੇ, ਤਾਂ ਫ਼ਸਲਾਂ ਦੇ ਮੁੱਲ ਵਿਚ ਵਾਧਾ ਬਹੁਤ ਹੀ ਨਿਗੂਣਾ ਹੈ ¢
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਛੋਟੀ ਓਡੀਆਂ ਵਿਖੇ 4-ਰੋਜ਼ਾ ਖੇਡ ਟੂਰਨਾਮੈਂਟ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਯੂਥ ਹੈਲਪਰਜ਼ ਸੰਸਥਾ ਵਲੋਂ ਵਿਦਿਆਰਥਣਾਂ ਲਈ ਮੁਫ਼ਤ ਆਟੋ ਸੇਵਾ ਜਾਰੀ
Ad Position 24