17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਛੋਟੀ ਓਡੀਆਂ ਵਿਖੇ 4-ਰੋਜ਼ਾ ਖੇਡ ਟੂਰਨਾਮੈਂਟ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਰੱਖਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਪਿੰਡ ਛੋਟੀਆਂ ਓਡੀਆਂ ਵਿਖੇ ਗੁਰਸੇਵਕ ਸਿੰਘ ਬਿੱਲਾ ਦੀ ਯਾਦ ਵਿਚ ਚਾਰ ਰੋਜ਼ਾ ਖੇਡ ਟੂਰਨਾਮੈਂਟ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤਾ | ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਨੌਜਵਾਨੀ ਨੂੰ ਗ਼ਲਤ ਸੰਗਤ ਤੋਂ ਬਚਾਉਣ ਲਈ ਉਨ੍ਹਾਂ ਦਾ ਧਿਆਨ ਸਕਾਰਾਤਮਿਕ ਗਤੀਵਿਧੀਆਂ ਅਤੇ ਖੇਡਾਂ ਵੱਲ ਲਗਾਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨਾ ਕੇਵਲ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਬਲਕਿ ਮਾਨਸਿਕ ਪੱਖੋਂ ਵੀ ਮਨੁੱਖ ਨੂੰ ਮਜ਼ਬੂਤ ਬਣਾਉਂਦੀਆਂ ਹਨ | ਜੇਕਰ ਸਾਡੀ ਜਵਾਨੀ ਖੇਡ ਮੈਦਾਨਾਂ ਨਾਲ ਜੁੜੇਗੀ, ਤਾਂ ਉਹ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਬਚੀ ਰਹੇਗੀ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਚਾਰ ਦਿਨ ਚੱਲਣ ਵਾਲੇ ਟੂਰਨਾਮੈਂਟ ਵਿਚ ਕੁੱਲ 32 ਟੀਮਾਂ ਭਾਗ ਲੈ ਰਹੀਆਂ ਹਨ | ਮੈਡਮ ਸਵਨਾ ਨੇ ਪਿੰਡ ਦੀ ਪੰਚਾਇਤ, ਸਰਪੰਚ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨੀ ਨੂੰ ਹਨੇਰੇ ਵਿਚ ਜਾਣ ਤੋਂ ਰੋਕਣ ਲਈ ਮੀਲ ਦਾ ਪੱਥਰ ਸਾਬਤ ਹੁੰਦੇ ਹਨ |
ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਈਾ ਧਾਮ ਮੰਦਰ ਜਲਾਲਾਬਾਦ ਦੀ ਨਵੀਂ ਪ੍ਰਬੰਧਕੀ ਕਮੇਟੀ ਚੁਣੀ ਅਗਲੀ ਖ਼ਬਰ ਕੇਂਦਰ ਸਰਕਾਰ ਵਲ਼ੋਂ ਫ਼ਸਲਾਂ ਦੇ ਭਾਅ 'ਚ ਕੀਤਾ ਵਾਧਾ ਨਿਗੂਣਾ-ਮਨਪ੍ਰੀਤ ਸੰਧੂ, ਉੱਜਲ ਧਵਨ
Ad Position 24