ਨਵੀਂ ਆਬਾਦੀ 'ਚ ਚੋਰਾਂ ਦੇ ਹੌਸਲੇ ਬੁਲੰਦ
ਅਜੀਤ ਡੈਸਕ
15-05-2026
ਪੀੜਤ ਪਰਿਵਾਰ ਨੇ ਇਸ ਸਬੰਧੀ ਥਾਣਾ ਨੰਬਰ 2 ਦੀ ਪੁਲਿਸ ਨੂੰ ਸੂਚਨਾ ਦਿੱਤੀ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਨਵੀਂ ਆਬਾਦੀ ਖੇਤਰ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਸਥਾਨਕ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਵੀ ਇਸੇ ਇਲਾਕੇ ਵਿਚ ਚੋਰਾਂ ਨੇ ਚਾਰ ਘਰਾਂ ਨੂੰ ਨਿਸ਼ਾਨਾ ਬਣਾਇਆ ਸੀ | ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਰ ਵਿਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ |