14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲ ਅਕੈਡਮੀ ਥੇਹ ਕਲੰਦਰ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ.ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਇਲਾਕੇ ਵਿਚ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਆਰਟਸ ਸਟਰੀਮ ਵਿਚ ਯੁਵਰਾਜ ਸਿੰਘ ਨੇ 97.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਅਕੈਡਮੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਏਕਮਦੀਪ ਕੌਰ ਨੇ 95.2 ਪ੍ਰਤੀਸ਼ਤ ਅਤੇ ਮਨਜ਼ੂਰ ਕੌਰ ਨੇ 93.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ | ਹੋਰਨਾਂ ਹੋਣਹਾਰ ਵਿਦਿਆਰਥੀਆਂ ਵਿਚ ਨਿਮਰਤ ਕੌਰ ਨੇ 90 ਪ੍ਰਤੀਸ਼ਤ, ਨਵਜੀਵਨ ਕੌਰ ਨੇ 80.6 ਪ੍ਰਤੀਸ਼ਤ, ਅਨਮੋਲਪ੍ਰੀਤ ਕੌਰ ਨੇ 75.8 ਪ੍ਰਤੀਸ਼ਤ ਅਤੇ ਗੁਰਸ਼ਾਨ ਸਿੰਘ ਨੇ ਕਾਮਰਸ ਸਟਰੀਮ ਵਿਚ 74.8 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਗੁਰਜੀਤ ਕੌਰ ਸਿੱਧੂ ਨੇ ਇਸ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀਆਂ ਦੀ ਸੈੱਲਫ਼ ਸਟੱਡੀ, ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24