14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਆਗੂ ਦਲਜੀਤ ਤਿੰਨਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 15-05-2026
ਅਬੋਹਰ, 14 ਮਈ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਿ੍ਸ਼ਟਾਚਾਰ ਮੁਕਤ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ 'ਆਪ' ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਵਾਰਡ ਨੰਬਰ 11 ਦੇ ਸਾਬਕਾ ਕੌਂਸਲਰ ਅਤੇ ਭਾਜਪਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਤਿੰਨਾ ਭਾਜਪਾ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੇ ਨਾਲ ਹੀ ਵਾਰਡ ਨੰਬਰ 45 ਤੋਂ ਬੂਟਾ ਸਿੰਘ ਅਤੇ ਗੁਰਮੀਤ ਸਿੰਘ ਖੁਰਮੀ ਵੀ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਿਲ ਹੋਏ | ਆਪ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਅਰੁਣ ਨਾਰੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇ ਕੇ ਆਮ ਜਨਤਾ ਨੂੰ ਵੱਡੀ ਰਾਹਤ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਐਂਟੀ-ਕਰਪਸ਼ਨ ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਈ ਭਿ੍ਸ਼ਟ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ | ਨਾਰੰਗ ਨੇ ਅੱਗੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਹੁਣ ਤੱਕ ਕਈ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਅਤੇ ਕਈਆਂ ਦਾ ਸਫ਼ਾਇਆ ਕੀਤਾ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ 'ਪੂਲ ਪਾਰਟੀ' ਮਨਾਈ ਅਗਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24